ਨੈਸ਼ਨਲ

1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 14, 2022 06:06 PM

ਨਵੀਂ ਦਿੱਲੀ - ਸਯੁੰਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਦਿੱਲੀ ਦੇ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇੱਕ ਸਾਲ ਹੋਣ ਜਾ ਰਹੇ ਹੈ ਅਤੇ ਕੇਂਦਰ ਸਰਕਾਰ ਵਲੋਂ ਮੋਰਚੇ ਨਾਲ ਕੀਤੇ ਗਏ ਸਮਝੌਤੇ ਵਾਲੇ ਜਿਆਦਾਤਰ ਵਾਅਦੇ ਹੁਣ ਵੀ ਪੂਰੇ ਨਹੀਂ ਹੋਏ ਹੈ। ਇਸ ਤੱਥ ਨੂੰ ਕੇਂਦਰ ਵਿੱਚ ਰੱਖਦੇ ਹੋਏ ਅੱਜ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਅੱਗੇ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ।
ਪਿੱਛਲੇ ਸਾਲ 19 ਨਵੰਬਰ ਨੂੰ ਪ੍ਰਧਾਨਮੰਤਰੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ ਇਸ ਲਈ ਸਯੁੰਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਦਿਨ ਨੂੰ ਫਤਿਹ ਦਿਵਸ ਵਜੋਂ ਮਨਾਇਆ ਜਾਏਗਾ।
26 ਨਵੰਬਰ 2020 ਨੂੰ ਸਯੁੰਕਤ ਕਿਸਾਨ ਮੋਰਚਾ ਦੀ ਕਾਲ ਤਹਿਤ ਲੱਖਾਂ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਸੀ। ਸਯੁੰਕਤ ਮੋਰਚੇ ਦਾ ਫੈਸਲਾ ਹੈ ਕਿ ਆਉਣ ਵਾਲੇ 26 ਨਵੰਬਰ ਨੂੰ ਹਰ ਸੂਬੇ ਦੇ ਰਾਜਭਵਨ ਵੱਲ ਨੂੰ ਮਾਰਚ ਕੀਤੇ ਜਾਣਗੇ ਅਤੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਵਿੱਚ ਸਯੁੰਕਤ ਕਿਸਾਨ ਮੋਰਚੇ ਦੀਆਂ ਕੇਂਦਰੀ ਮੰਗਾ ਦੇ ਨਾਲ ਨਾਲ ਉਸ ਸੂਬੇ ਦੀਆਂ ਮੰਗਾਂ ਵੀ ਹੋਣਗੀਆਂ।
11 ਦਸੰਬਰ 2021 ਨੂੰ ਜਿੱਤ ਤੋਂ ਬਾਅਦ ਕਿਸਾਨ ਵਾਪਸ ਪਿੰਡਾਂ ਵੱਲ ਨੂੰ ਫ਼ਤਹਿ ਮਾਰਚ ਕਰਦਿਆਂ ਵਾਪਸ ਗਏ ਸੀ। ਆਉਣ ਵਾਲੇ 11 ਦਸੰਬਰ ਨੂੰ ਮੋਰਚੇ ਦੀ ਜਿੱਤ ਵਾਲਾ ਦਿਨ ਮਨਾਇਆ ਜਾਏਗਾ ਅਤੇ 1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਸਯੁੰਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 8 ਦਸੰਬਰ 2022 ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੇ ਅਗਲੇ ਪੜਾਅ ਦ ਫੈਸਲਾ ਅਤੇ ਐਲਾਨ ਕੀਤਾ ਜਾਵੇਗਾ। ਉਸ ਮੀਟਿੰਗ ਵਿੱਚ "ਕਰਜਾ ਮੁਕਤੀ - ਪੁਰਾ ਦਾਮ /ਐਮਐਸਪੀ ਦੀ ਗਾਰੰਟੀ" ਲਈ ਸੰਘਰਸ਼ ਦੀ ਤਿਆਰੀ ਦਾ ਵੇਰਵਾ ਦਿੱਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ 70 ਤੋਂ ਵੱਧ ਆਗੂ ਹਾਜ਼ਿਰ ਰਹੇ ਜਿਸ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿਲ, ਰਮਿੰਦਰ ਸਿੰਘ ਪਟਿਆਲਾ ਅਤੇ ਜਗਤਾਰ ਸਿੰਘ ਬਾਜਵਾ ਨੇ ਕੀਤੀ।

 

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ