ਨੈਸ਼ਨਲ

ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੈਰੋਲ ਖਿਲਾਫ ਦਾਇਰ ਪਟੀਸ਼ਨ ਖਾਰਜ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 14, 2022 07:37 PM

ਨਵੀਂ ਦਿੱਲੀ -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਡੇਰਾ ਮੁਖੀ ਦੀ 40 ਦਿਨਾਂ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ 'ਤੇ ਸਵਾਲ ਖੜ੍ਹੇ ਕੀਤੇ ਸਨ। ਜਿਸ ਤੋਂ ਬਾਅਦ ਪਟੀਸ਼ਨਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ।

ਹਾਈਕੋਰਟ ਦੇ ਵਕੀਲ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਹਰਿਆਣਾ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਕੇ ਗੁਰਮੀਤ ਰਾਮ ਰਹੀਮ ਨੂੰ ਇਹ ਪੈਰੋਲ ਦਿੱਤੀ ਹੈ। ਨਿਯਮਾਂ ਅਨੁਸਾਰ ਜਿਸ ਜ਼ਿਲ੍ਹੇ ਵਿੱਚ ਪੈਰੋਲ ਹੁੰਦੀ ਹੈ, ਉਸ ਜ਼ਿਲ੍ਹੇ ਦੇ ਡੀਐਮ ਅੱਗੇ ਰਾਏ ਲਈ ਜਾਂਦੀ ਹੈ, ਤਾਂ ਜੋ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਾ ਆਵੇ ਪਰ ਇਸ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਗਿਆ। ਇਸ ਕਾਰਨ ਸੰਭਾਵਨਾ ਹੈ ਕਿ ਅਪਰਾਧੀ ਪਰੇਲ ਲਈ ਅਜਿਹੀ ਜਗ੍ਹਾ ਚੁਣ ਸਕਦਾ ਹੈ ਜਿੱਥੇ ਉਸ ਨੂੰ ਆਜ਼ਾਦੀ ਹੋਵੇ।
ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਸ ਸਮੇਂ ਪੰਜਾਬ ਦੇ ਹਾਲਾਤ ਬਹੁਤ ਗੰਭੀਰ ਹਨ। ਡੇਰਾ ਮੁਖੀ ਦਾ ਪੰਜਾਬ 'ਤੇ ਸਿੱਧਾ ਅਸਰ ਹੈ। ਅਜਿਹੇ ਵਿੱਚ ਡੇਰਾ ਮੁਖੀ ਨੂੰ ਪੈਰੋਲ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਰਾਏ ਲੈਣੀ ਚਾਹੀਦੀ ਸੀ। ਪੈਰੋਲ 'ਤੇ ਆਉਣ ਤੋਂ ਬਾਅਦ ਡੇਰਾ ਮੁਖੀ ਇੰਟਰਨੈੱਟ ਮੀਡੀਆ ਰਾਹੀਂ ਕਾਫੀ ਸਰਗਰਮ ਹੈ, ਜਿਸ ਕਾਰਨ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਡੇਰਾ ਮੁਖੀ ਨੂੰ ਪੈਰੋਲ ਦੇਣ ਵੇਲੇ ਹਰਿਆਣਾ ਸਰਕਾਰ ਨੇ ਕੋਈ ਸ਼ਰਤ ਨਹੀਂ ਲਾਈ। ਪੈਰੋਲ ਦੇ ਨਿਯਮਾਂ ਅਨੁਸਾਰ ਸਥਾਨਕ ਪੁਲਿਸ ਸਟੇਸ਼ਨ ਨੂੰ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਚਾਹੀਦੀ ਸੀ ਅਤੇ ਮੋਬਾਈਲ ਆਦਿ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਸੀ। ਅਦਾਲਤ ਤੋਂ ਉਸ ਦੇ ਗੀਤਾਂ ਨੂੰ ਹਟਾਉਣ ਅਤੇ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ