ਹਰਿਆਣਾ

ਆਦਮਪੁਰ ਦੇ ਨਵੇਂ ਵਿਧਾਇਕ ਬਿਸ਼ਨੋਈ ਨੇ ਭੇਦ ਗੁਪਤ ਰੱਖਣ ਦੀ ਚੁੱਕੀ ਸਹੁੰ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | November 16, 2022 07:35 PM

ਚੰਡੀਗੜ੍ਹ- ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਆਦਮਪੁਰ ਦੇ ਨਵੇਂ ਚੁਣ ਵਿਧਾਇਥ ਸ੍ਰੀ ਭਵਯ ਬਿਸ਼ਨੋਈ ਨੂੰ ਵਿਧਾਨਸਭਾ ਵਿਚ ਵਿਧੀਵਤ ਰੂਪ ਨਾਲ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਦਿਵਾਈ।

ਸਹੁੰ ਚੁੱਕਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਭਵਯ ਬਿਸ਼ਨੋਈ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਸ ਕਰਦਾ ਹਾਂ ਕਿ ਜੋ ਜਿਮੇਵਾਰੀ ਆਦਮਪੁਰ ਦੀ ਜਨਤਾ ਨੇ ਉਨ੍ਹਾਂ ਨੂੰ ਦਿੱਤੀ ਹੈ ਉਸ ਜਿਮੇਵਾਰੀ ਨੂੰ ਨਿਭ; ਆਪਣੀ ਯੋਗਤ ਤੇ ਸਮਰੱਥਾ ਅਨੁਸਾਰ ਜਨਹਿਤ ਵਿਚ ਪੂਰਾ ਕਰਣਗੇ ਅਤੇ ਸਦਨ ਦੀ ਗਰਿਮਾ ਅਤੇ ਮਰਿਯਾਦਾ ਨੂੰ ਬਣਾਏ ਰੱਖਣ ਵਿਚ ਆਪਣਾ ਪੂਰਾ ਸਹਿਯੋਗ ਦੇਣਗੇ।

ਸ੍ਰੀ ਗਿਆਨ ਚੰਗ ਗੁਪਤਾ ਨੇ ਕਿਹਾ ਕਿ ਭਵਯ ਬਿਸ਼ਨੋਈ ਦੇ ਸੁੰਹ ਲੈਣ ਬਾਅਦ ਵਿਧਾਨਸਭਾ ਵਿਚ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 41 ਹੋ ਗਈ ਹੈ। ਇਸੀ ਤਰ੍ਹਾ ਕਾਂਗਰਸ ਦੇ 30 ਮੈਂਬਰ, ਜੇਜੇਪੀ ਦੇ 10 ਮੈਂਬਰ , ਇਨੋਲੋ ਦਾ 1 ਮੈਂਬਰ, ਹਰਿਆਣਾ ਲੋਕਹਿਤ ਪਾਰਟੀ ਦਾ 1 ਮੈਂਬਰ ਅਤੇ 7 ਆਜਾਦ ਮੈਂਬਰਾਂ ਦੇ ਨਾਲ ਵਿਧਾਨਸਭਾ ਦੀ ਮੈਂਬਰਾਂ ਦੀ ਗਿਣਤੀ 90 ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਧਾਨਸਭਾ ਵਿਚ 45 ਮੈਂਬਰ ਪਹਿਲੀ ਵਾਰ ਚੁਣ ਕੇ ਆਏ ਹਨ। ਵਿਧਾਨਸਭਾ ਵਿਚ ਭਵਯ ਬਿਸ਼ਨੋਈ ਸੱਭ ਤੋਂ ਯੁਵਾ (29 ਸਾਲ) ਵਿਧਾਇਕ ਬਣ ਗਏ ਹਨ।

ਆਦਮਪੁਰ ਦੇ ਵਿਧਾਇਕ ਸ੍ਰੀ ਭਵਯ ਬਿਸ਼ਨੋਈ ਨੇ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਆਦਮਪੁਰ ਦੀ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੀ ਹਰ ਉਮੀਦ 'ਤੇ ਖਰਾ ਉਤਰਣ ਦਾ ਯਤਨ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ 'ਤੇ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾ 90 ਵਿਧਾਨਸਭਾ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਕੰਮ ਕਰ ਰਹੇ ਹਨ ਉਸੀ ਤਰ੍ਹਾ ਉਹ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਪੂਰੀ ਜਿਮੇਵਾਰੀ ਨਾਲ ਕੰਮ ਕਰੂੰਗਾਂ ਤਾਂ ਜੋ ਆਦਮਪੁਰ ਨੂੰ ਵਿਕਾਸ ਦੇ ਨਾਤੇ ਲਾਭ ਮਿਲ ਸਕੇ। ਆਦਮਪੁਰ ਵਿਚ ਵੱਧ ਤੋਂ ਵੱਧ ਵਿਕਾਸ ਕਰਵਾਉਣ ਲਈ ਯਤਨਸ਼ੀਲ ਰਹੂੰਗਾਂ।

ਇਸ ਮੌਕੇ 'ਤੇ ਵਿਧਾਨਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ, ਵਿਧਾਇਕ ਦੂੜਾ ਰਾਮ, ਭਵਯ ਬਿਸ਼ਨੋਈ ਦੇ ਪਰਿਵਾਰ ਮੈਂਬਰ ਮੌਜੂਦ ਰਹੇ।

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ