ਨੈਸ਼ਨਲ

ਭਾਜਪਾ ਦਾ ਰਾਜ ਹੈ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ ਸਿਵਾਏ ਕੁਝ ਨਹੀਂ- ਵਿਧਾਇਕ ਕੁਲਵੰਤ ਸਿੰਘ

ਕੌਮੀ ਮਾਰਗ ਬਿਊਰੋ | November 23, 2022 06:05 PM

ਮੋਹਾਲੀ- ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਜ਼ੋਰਾਂ-ਸ਼ੋਰਾਂ ' ਨਾਲ ਪ੍ਰਚਾਰ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਹਲਕਾ ਮੋਹਾਲੀ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਗੁਜਰਾਤ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਵਡੋਦਰਾ ਦੇ ਵੱਖ -ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ |

ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਬਲਾ, ਪਿੰਡ ਤਾਰੀਆਪੁਰਾ, ਪਿੰਡ ਬਾਤਪੁਰਾ ਅਤੇ ਪਿੰਡ ਨਮੀਸਰਾ, ਹਲਕਾ ਸਾਵਲੀ, ਵਡੋਦਰਾ ਵਿਖੇ ਪਹੁੰਚ ਕੇ 'ਆਪ' ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ | ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦੇ ਲੋਕ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ | ਇਸਦੇ ਨਾਲ ਹੀ ਉਨ੍ਹਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਗੁਜਰਾਤ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਬਾਰੇ ਜਾਣੂ ਕਰਵਾਇਆ ਗਿਆ |

ਇਨ੍ਹਾਂ ਗਰੰਟੀਆਂ ਵਿੱਚ ਸੂਬੇ ਵਿੱਚ ਰੁਜ਼ਗਾਰ ਗਾਰੰਟੀ ਮੁਹਿੰਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਰੁਜ਼ਗਾਰ, ਮੁਹੱਲਾ ਕਲੀਨਿਕ, ਪੰਜਾਬ ਦੇ ਤਰਜ਼ 'ਤੇ 300 ਯੂਨਿਟ ਤੱਕ ਬਿਜਲੀ ਹਰ ਮਹੀਨੇ ਮੁਫ਼ਤ, ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਸ਼ਾਮਲ ਹਨ | ਇਸਦੇ ਨਾਲ ਹੀ ਪਿਛਲੇ ਸਾਲਾਂ ਵਿੱਚ ਪੇਪਰ ਲੀਕ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਹੋਵੇਗਾ ਉਸਨੂੰ ਜੇਲ੍ਹ ਭੇਜਿਆ ਜਾਵੇਗਾ | ਗੁਜਰਾਤ ਵਿੱਚ 'ਆਪ' ਸਰਕਾਰ ਬਣਨ 'ਤੇ ਸੂਬੇ ਵਿੱਚ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕੀਤੀ ਜਾਵੇਗੀ |

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਨਮੀਸਰਾ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਸੂਬੇ ਵਿੱਚ ਰੁਜ਼ਗਾਰ ਗਾਰੰਟੀ ਮੁਹਿੰਮ ਤਹਿਤ ਬੇਰੁਜ਼ਗਾਰਾਂ ਦੀ ਰਜਿਸਟ੍ਰੇਸ਼ਨ ਫਾਰਮ ਭਰਵਾਏ, ਤਾਂ ਜੋ ਯੋਗਤਾ ਦੇ ਆਧਾਰ 'ਤੇ ਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ | ਆਪ' ਵਲੋਂ ਪਿੰਡ-ਪਿੰਡ ਜਾ ਕੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ 27 ਸਾਲਾਂ ਤੋਂ ਭਾਜਪਾ ਦਾ ਰਾਜ ਹੈ, ਜਿਸ ਨੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ ਸਿਵਾਏ ਕੁਝ ਨਹੀਂ ਦਿੱਤਾ। ਹੁਣ ਸਮਾਂ ਆ ਗਿਆ ਹੈ ਜਦੋਂ ਗੁਜਰਾਤ ਦੇ ਲੋਕਾਂ ਨੂੰ ਬਦਲਾਅ ਦੇ ਪੱਖ ’ਚ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕਰਦੀ |

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ