ਨੈਸ਼ਨਲ

ਦਿੱਲੀ ਪੁਲੀਸ ਵੱਲੋਂ ਕਿਸਾਨਾਂ ਦੇ ਵਾਰੰਟ ਜਾਰੀ ਕਰਾਉਣੇ ਮੋਦੀ ਦੀ ਵਾਅਦਾ ਖਿਲਾਫ਼ੀ : ਮਹਿਲਾ ਕਿਸਾਨ ਯੂਨੀਅਨ

ਕੌਮੀ ਮਾਰਗ ਬਿਊਰੋ | November 23, 2022 09:16 PM

ਜਲੰਧਰ - ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਦਿੱਲੀ ਪੁਲੀਸ ਵੱਲੋਂ ਕਿਸਾਨ ਅੰਦੋਲਨ ਨਾਲ ਸੰਬੰਧਤ ਪੰਜਾਬ ਦੇ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਘਟੀਆ ਹਰਕਤ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧਾ ਦੋਸ਼ੀ ਠਹਿਰਾਇਆ ਹੈ ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਾਲੇ ਕਾਨੂੰਨ ਵਾਪਸ ਲੈਣ ਵੇਲੇ ਅਤੇ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਾਉਣ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਪੂਰੇ ਦੇਸ਼ ਵਿਚ ਦਰਜ ਮੁਕੱਦਮੇ ਵਾਪਸ ਲੈਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ ਗਿਆ।

          ਅੱਜ ਇੱਥੇ ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਪਿਛਲੇ ਸਾਲ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਾਉਣ ਵੇਲੇ ਕੇਂਦਰ ਸਰਕਾਰ ਨੇ ਸਮੂਹ ਕਿਸਾਨਾਂ ਉਤੇ ਦੇਸ਼ ਭਰ ਵਿੱਚ ਦਰਜ ਮੁਕੱਦਮੇ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਉਸ ਦੇ ਬਾਵਜੂਦ ਵੀ ਕੇਂਦਰ ਦੇ ਇਸ਼ਾਰੇ ਉਤੇ ਕਿਸਾਨਾਂ ਦੇ ਵਾਰੰਟ ਜਾਰੀ ਕਰਾਉਣੇ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

          ਮਹਿਲਾ ਕਿਸਾਨ ਨੇਤਾ ਨੇ ਪੰਜਾਬ ਸਮੇਤ ਸਮੂਹ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਉਤੇ ਦਰਜ ਕੀਤੇ ਮੁਕੱਦਮੇ ਤੁਰੰਤ ਵਾਪਸ ਲੈਣ,  ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਬਣਦਾ ਮੁਆਵਜਾ ਅਦਾ ਕਰਨ ਅਤੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਤਰਸ ਦੇ ਅਧਾਰ ਉਤੇ ਸਰਕਾਰੀ ਨੌਕਰੀ ਵੀ ਦੇਣ।

          ਬੀਬਾ ਰਾਜੂ ਨੇ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਅਣਗੌਲੇ ਕੀਤੇ ਜਾਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਅਸੰਬਲੀ ਚੋਣਾਂ ਜਿੱਤਣ ਲਈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਤੇ ਦਿੱਤੀਆਂ ਗਾਰੰਟੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ।

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ