ਸੰਸਾਰ

ਸਰੀ ਸਕੂਲ ਡਿਸਟ੍ਰਿਕਟ ਫਾਊਂਡੇਸ਼ਨ ਦੇ ਅਧਿਆਪਕ ਤੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | November 26, 2022 06:18 PM

 

ਸਰੀ-ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰਨ ਸਰੀ ਸਕੂਲ ਡਿਸਟ੍ਰਿਕਟ ਫਾਊਂਡੇਸ਼ਨ ਦੇ ਅਧਿਆਪਕ ਅਤੇ ਵਿਦਿਆਰਥੀ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿੱਖ ਧਰਮ ਅਤੇ ਗੁਰਦੁਆਰਾ ਸਾਹਿਬ ਬਾਰੇ ਅਹਿਮ ਜਾਣਕਾਰੀ ਦਿੱਤੀ। ਹਾਜਰ ਅਧਿਆਪਕਾਂ ਨੇ ਸਿੱਖ ਧਰਮ ਦੇ ਨਾਲ ਨਾਲ ਮਨੁੱਖਤਾ ਸੰਬੰਧੀ ਕਰਮ ਧਰਮ ਤੇ ਨਿਤਾਪ੍ਰਤੀ ਫਰਜ਼ਾਂ ਜਿਹੇ ਅਹਿਮ ਮੁੱਦਿਆਂ ਬਾਰੇ ਸਵਾਲਾਂ ਰਾਹੀਂ ਆਪਣੀ ਜਗਿਆਸਾ ਜ਼ਾਹਰ ਕੀਤੀ। ਸ. ਜੱਬਲ ਕਿਹਾ ਕਿ ਸਰੀ ਸਕੂਲ ਡਿਸਟ੍ਰਿਕਟ ਫਾਊਂਡੇਸ਼ਨ ਦੇ ਸੰਚਾਲਕ, ਸੰਸਥਾਪਕ ਅਤੇ ਮੁੱਖ ਅਧਿਆਪਕ ਮੈਥੀਓ ਐਨਨ ਵਧਾਈ ਦੇ ਪਤਾਰ ਹਨ ਕਿ ਉਹ ਵੱਖ ਵੱਖ ਧਰਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਵਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚੰਗੇਰਾ ਸਮਾਜਿਕ ਮਾਹੌਲ ਸਿਰਜਣ ਦਾ ਕਾਰਜ ਕਰ ਰਹੇ ਹਨ।

ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੁਝ ਸਮਾਂ ਦਰਬਾਰ ਹਾਲ ਵਿਚ ਹਾਜ਼ਰੀ ਭਰ ਕੇ ਕੀਰਤਨ ਸੁਣਿਆ ਅਤੇ ਬਾਅਦ ਵਿਚ ਲੰਗਰ ਵੀ ਛਕਿਆ ਅਤੇ ਉਹ ਸਿੱਖ ਫਲਸਫੇ ਅਤੇ ਲੰਗਰ ਦੀ ਨਿਵੇਕਲੀ ਪ੍ਰਥਾ ਤੋਂ ਬਹੁਤ ਪ੍ਰਭਾਵਤ ਹੋਏ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਵਿਦਾਇਗੀ ਲਈ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ