ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਦੇ ਕਾਫਲੇ ਚੰਡੀਗੜ੍ਹ ਰੈਲੀ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | November 26, 2022 06:22 PM
 
 
 
ਲੌਂਗੋਵਾਲ- ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਿਚ ਰਾਜਭਵਨ ਵੱਲ ਕੀਤੇ ਜਾ ਰਹੇ ਰੋਸ਼ ਮੁਜਾਹਰੇ ਵਿੱਚ ਸ਼ਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਲੌਂਗੋਵਾਲ, ਢੱਡਰੀਆਂ, ਸਾਹੋਕੇ, ਤਕੀਪੁਰ, ਸਤੀਪੁਰਾ, ਰੱਤੋਕੇ ਪਿੰਡਾਂ ਚੋਂ ਕਿਸਾਨਾਂ ਅਤੇ ਬੀਬੀਆਂ ਦਾ ਵੱਡਾ ਕਾਫਲਾ ਰਵਾਨਾ ਹੋਇਆ।
 
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਅਤੇ ਪ੍ਰੈੱਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਅੰਦੋਲਨ ਦੀ ਸਮਾਪਤੀ ਮੌਕੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਲ ਨਾਲ ਬਾਕੀ ਮੰਗਾਂ ਪੂਰੀਆਂ ਕਰਨ ਲਈ ਕਿਸਾਨਾਂ ਨਾਲ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਨੂੰ ਨਿਭਾਇਆ ਨਹੀਂ ਗਿਆ। ਫਸਲਾਂ ਦੀ ਐੱਮ ਐੱਸ ਪੀ ਤੇ ਸਰਕਾਰੀ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਦੇ ਸਹੀਦ ਕਿਸਾਨਾਂ ਨੂੰ ਇਨਸਾਫ਼, ਅੰਦੋਲਨ ਦੌਰਾਨ ਵੱਖ-ਵੱਖ ਸੂਬਿਆਂ 'ਚ ਕਿਸਾਨਾਂ ਤੇ ਦਰਜ ਹੋਏ ਪੁਲਸ ਕੇਸ ਵਾਪਸ ਲੈਣ, ਬਿਜਲੀ ਸੋਧ ਬਿੱਲ ਵਾਪਸ ਲੈਣ ਅਤੇ ਦੇਸ਼ ਦੇ ਦਰਿਆਈ ਪਾਣੀ ਨੂੰ ਕੰਟਰੋਲ ਕਰਨ ਵਾਲੇ ਡੈਮ ਸੇਫ਼ਟੀ ਐਕਟ 2021 ਨੂੰ ਰੱਦ ਕਰਨ ਦੀਆਂ ਮੰਗਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਵਿਢਿਆ ਗਿਆ ਹੈ। 
 
ਇਸ ਮੌਕੇ ਗੱਲਬਾਤ ਕਰਦਿਆਂ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਦਿੱਲੀ ਮੋਰਚਾ ਮੁਲਤਵੀ ਹੋਣ ਤੋਂ ਬਾਅਦ ਮੋਦੀ ਸਰਕਾਰ ਨੇ ਸੰਯੁਕਤ ਮੋਰਚੇ ਦੀ ਤਾਕਤ ਨੂੰ ਘਟਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਅਤੇ ਮੋਰਚੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ। ਚੰਡੀਗੜ੍ਹ ਰੈਲੀ ਇਨਾਂ ਕੋਸ਼ਿਸ਼ਾਂ ਦਾ ਵੀ ਮੂੰਹ ਤੋੜ ਜਵਾਬ ਦੇਵੇਗੀ ਅਤੇ ਮੋਰਚੇ ਦੀ ਏਕਤਾ ਨੂੰ ਮਜਬੂਤ ਕਰੇਗੀ । ਪੰਜਾਬ ਸਰਕਾਰ ਵੱਲੋਂ ਵੀ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿੰਨ੍ਹਾਂ 'ਚ ਲੰਪੀ ਸਕਿਨ ਬੀਮਾਰੀ ਕਾਰਨ ਪਸੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ, ਕੁਦਰਤੀ ਆਫਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ, ਨਹਿਰੀ ਪਾਣੀ ਸਮੇਤ ਸ਼ਹੀਦ ਕਿਸਾਨਾ ਪ੍ਰੀਵਾਰਾਂ ਨੂੰ ਨੌਕਰੀਆਂ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਸ਼ਾਮਲ ਹਨ। ਜਿਨ੍ਹਾਂ ਤੇ ਸਰਕਾਰ ਲਗਾਤਾਰ ਲਾਰੇ ਲਗਾ ਰਹੀ ਹੈ। ਅੱਜ ਪੰਜਾਬ ਸਰਕਾਰ ਦੇ ਖਿਲਾਫ਼ ਵੀ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
 
ਇਸ ਰੈਲੀ ਦੀ ਤਿਆਰੀ ਲਈ ਵੱਖ-ਵੱਖ ਪਿੰਡਾਂ ਵਿੱਚ ਰੈਲੀਆਂ ਮੀਟਿੰਗਾਂ ਕਰਕੇ ਤਿਆਰੀ ਕੀਤੀ ਗਈ ਸੀ। ਇਹ ਜਥਾ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਮੀਤ ਪ੍ਰਧਾਨ ਸੁਰਿੰਦਰ ਲੌਂਗੋਵਾਲ, ਕਰਮਜੀਤ ਸਤੀਪੁਰਾ, ਰਵਿੰਦਰ ਢੱਡਰੀਆਂ, ਹਰਦੇਵ ਸਿੰਘ ਦੁੱਲਟ, ਅਵਤਾਰ ਸਾਹੋਕੇ, ਅਰਵਿੰਦਰ ਕੌਰ ਢੱਡਰੀਆਂ, ਜਸਵਿੰਦਰ ਕੌਰ ਲੌਂਗੋਵਾਲ ਅਗਵਾਈ ਹੇਠ ਰਵਾਨਾ ਹੋਇਆ।
 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ