ਹਰਿਆਣਾ

ਹਰਿਆਣਾ ਕਮੇਟੀ ਸਟਾਫ਼ ਨੇ ਜਥੇਦਾਰ ਦਾਦੂਵਾਲ ਨੂੰ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ | November 26, 2022 06:58 PM


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ 13 ਜੁਲਾਈ 2020 ਨੂੰ ਸਰਬਸੰਮਤੀ ਨਾਲ ਅਤੇ 13 ਅਗਸਤ 2020 ਨੂੰ ਵੋਟਾਂ ਦੇ ਬਹੁਮਤ ਨਾਲ ਸੰਭਾਲੀ ਸੀ ਤਕਰੀਬਨ ਦੋ ਸਾਲਾਂ ਤੋਂ ਜਥੇਦਾਰ ਦਾਦੂਵਾਲ ਦੀ ਕਮੇਟੀ ਦੀਆਂ ਸੇਵਾਵਾਂ ਨੂੰ ਲਗਾਤਾਰ ਨਿਭਾਉਂਦੇ ਆ ਰਹੇ ਹਨ ਗੁਰੂਘਰਾਂ ਦੇ ਪ੍ਰਬੰਧ ਨੂੰ ਸੁਚੱਜਾ ਕਰਨ ਅਤੇ ਧਰਮ ਪ੍ਰਚਾਰ ਕਰਨ ਦੀ ਜਿੱਥੇ ਵਿਸ਼ੇਸ਼ ਜ਼ਿੰਮੇਵਾਰੀ ਨਿਭਾਈ ਹੈ ਓਥੇ ਹਰਿਆਣਾ ਕਮੇਟੀ ਦੇ ਸਮੂੰਹ ਮੁਲਾਜ਼ਮਾਂ ਦਾ ਵੀ ਵਿਸ਼ੇਸ਼ ਕਰਕੇ ਧਿਆਨ ਦਿੱਤਾ ਇਨਾਂ ਬਿਹਤਰ ਸੇਵਾਵਾਂ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਸਟਾਫ਼ ਵੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦਾ ਵਿਸ਼ੇਸ਼ ਸਨਮਾਨ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਨੌਵੀਂ ਝੀਵਰਹੇੜੀ ਵਿਖੇ ਕੀਤਾ ਗਿਆ ਮੀਡੀਆ ਨੂੰ ਲਿਖਤੀ ਜਾਣਕਾਰੀ ਦਿੰਦਿਆਂ ਹਰਿਆਣਾ ਕਮੇਟੀ ਦੇ ਸਕੱਤਰ ਭਾਈ ਸਰਬਜੀਤ ਸਿੰਘ ਜੰਮੂ ਨੇ ਦੱਸਿਆ ਕੇ ਪ੍ਰਧਾਨ ਜਥੇਦਾਰ ਦਾਦੂਵਾਲ ਜੀ ਵੱਲੋਂ ਗੁਰਦੁਆਰਾ ਪ੍ਰਬੰਧਾਂ ਦੀਆਂ ਸੇਵਾਵਾਂ ਨਿਭਾਉਂਦਿਆਂ ਗੁਰੂ ਕੀ ਗੋਲਕ ਦੀ ਦੁਰਵਰਤੋਂ ਨੂੰ ਰੋਕਿਆ ਅਤੇ ਸਲਾਨਾ ਬਜ਼ਟ ਵਿੱਚ 25 ਪ੍ਰਤੀਸ਼ਤ ਵਾਧਾ ਕੀਤਾ ਪਹਿਲੇ ਅਹੁਦੇਦਾਰ ਮੈਂਬਰਾਂ ਵੱਲੋਂ ਕੀਤੇ ਘਪਲੇ ਨੂੰ ਵਾਪਸ ਗੁਰੂ ਕੀ ਗੋਲਕ ਵਿੱਚ ਭਰਵਾਇਆ ਹਰਿਆਣਾ ਕਮੇਟੀ ਦੇ ਸੇਵਾਦਾਰਾਂ ਗ੍ਰੰਥੀ ਸਿੰਘਾਂ ਸਮੁੱਚੇ ਸਟਾਫ਼ ਦੀ ਤਨਖਾਹ ਵਿੱਚ 2 ਸਾਲਾਂ ਚ 3 ਵਾਰ ਵਾਧਾ ਕੀਤਾ ਗਿਆ ਜਥੇਦਾਰ ਦਾਦੂਵਾਲ ਜੀ ਨੇ ਸਮੂਹ ਸਟਾਫ਼ ਦਾ ਵਰਦੀ ਕੋਡ ਲਾਗੂ ਕੀਤਾ ਅਤੇ ਮੁਲਾਜ਼ਮਾਂ ਦੇ ਰਹਿਣ ਵਾਸਤੇ ਰਿਹਾਇਸ਼ੀ ਮਕਾਨਾਂ ਦਾ ਨਿਰਮਾਣ ਕਾਰ ਸੇਵਾ ਰਾਹੀਂ ਕਰਵਾਇਆ ਸਕੱਤਰ ਸਰਬਜੀਤ ਸਿੰਘ ਜੰਮੂ ਨੇ ਦੱਸਿਆ ਕਿ ਦੋ ਸਾਲਾਂ ਦੇ ਦੌਰਾਨ ਕਈ ਵਾਰ ਇਹੋ ਜਿਹੇ ਹਾਲਾਤ ਬਣੇ ਕਈ ਮੈਂਬਰ ਆਪਣਾ ਪ੍ਰਭਾਵ ਕਾਇਮ ਕਰਨ ਵਾਸਤੇ ਕਈ ਮੁਲਾਜ਼ਮਾਂ ਨੂੰ ਬਿਨਾਂ ਕਸੂਰ ਸੇਵਾ ਮੁਕਤ ਕਰਨਾ ਚਾਹੁੰਦੇ ਸਨ ਪਰ ਜਥੇਦਾਰ ਦਾਦੂਵਾਲ ਜੀ ਨੇ ਕਿਸੇ ਦੇ ਦਬਾਅ ਅੱਗੇ ਝੁੱਕਣਾ ਨਹੀਂ ਕੀਤਾ ਅਤੇ ਅਜਿਹਾ ਕਰਨ ਤੋਂ ਸਾਫ਼ ਮਨਾਂ ਕਰ ਦਿੱਤਾ ਸਨਮਾਨ ਕਰਨ ਵੇਲੇ ਮੁੱਖ ਗ੍ਰੰਥੀ ਭਾਈ ਮਨਜੀਤ ਸਿੰਘ ਗੜੀ, ਸਕੱਤਰ ਸਰਬਜੀਤ ਸਿੰਘ ਜੰਮ, ਮੈਨੇਜਰ ਜਗਜੀਤ ਸਿੰਘ, ਮੈਨੇਜਰ ਮਾਜਟਰ ਸਰੂਪ ਸਿੰਘ, ਮੈਨੇਜਰ ਸਮਸ਼ੇਰ ਸਿੰਘ ਝੀਂਡਾ, ਹਰਿਆਣਾ ਕਮੇਟੀ ਮੈਂਬਰ ਸੋਹਨ ਸਿੰਘ ਗਰੇਵਾਲ, ਮੈਂਬਰ ਬੀਬੀ ਬਲਜਿੰਦਰ ਕੌਰ ਖਾਲਸਾ ਅਤੇ ਹੋਰ ਸਾਥੀ ਸੇਵਾਦਾਰ ਮੌਜੂਦ ਸਨ

 

Have something to say? Post your comment

 

ਹਰਿਆਣਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ