ਧਰਮ

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ ਸ਼੍ਰੋਮਣੀ ਕਮੇਟੀ ਨੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 28, 2022 05:23 PM

 

ਸ਼੍ਰੋਮਣੀ ਕਮੇਟੀ ਨੇ  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਂਦਿਆਂ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਬਾਬ ਵਜਾ ਕੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਹੋਣ ਦਾ ਮਾਨ ਪ੍ਰਾਪਤ ਕੀਤਾ। ਸਮਾਗਮ ਵਿਚ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਨਿਸ਼ਾਨ ਸਿੰਘ, ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ ਰਜਿੰਦਰ ਸਿੰਘ, ਮੀਤ ਪ੍ਰਧਾਨ ਜਤਿ ਖਾਨ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਸ. ਜਸਵੰਤ ਸਿੰਘ , ਸ. ਮਹਿੰਦਰ ਸਿੰਘ, ਮੁਸ਼ਤਾਦ ਅਲੀ, ਦਿਲਸ਼ਾਦ, ਬੂਟਾ ਸ਼ਾਹ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ