ਨੈਸ਼ਨਲ

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਪੇਸ਼

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 29, 2022 08:27 PM

ਨਵੀਂ ਦਿੱਲੀ-ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ । ਅਜ ਅਦਾਲਤ ਅੰਦਰ ਪੁਲਿਸ ਵਲੋਂ ਪੁੱਛਗਿਛ ਲਈ ਦੱਸ ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਭਾਈ ਖਾਨਪੁਰੀ ਵਲੋਂ ਪੇਸ਼ ਹੋਏ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਵਲੋਂ ਕੀਤੇ ਗਏ ਸਖ਼ਤ ਵਿਰੋਧ ਨੂੰ ਦੇਖਦਿਆਂ ਜੱਜ ਸਾਹਿਬ ਨੇ ਚਾਰ ਦਿਨਾਂ ਦਾ ਰਿਮਾਂਡ ਦਿੱਤਾ । ਭਾਈ ਖਾਨਪੁਰੀ ਨੂੰ ਅਜ ਇਕ ਮਾਮਲੇ 14/19 ਵਿਚ ਜੱਜ ਸਾਹਿਬ ਵਲੋਂ ਜੇਲ੍ਹ ਭੇਜਣ ਦਾ ਕਿਹਾ ਗਿਆ ਜਿਸ ਤੇ ਐਨਆਈਏ ਵਲੋਂ ਉਨ੍ਹਾਂ ਨੂੰ ਇਕ ਹੋਰ ਮਾਮਲੇ 7/20 ਵਿਚ ਗ੍ਰਿਫਤਾਰ ਦਿਖਾ ਕੇ ਦੱਸ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ । ਭਾਈ ਖਾਨਪੁਰੀ ਨੂੰ 2 ਦਸੰਬਰ ਅਤੇ 12 ਦਸੰਬਰ ਨੂੰ ਅਦਾਲਤ ਅੰਦਰ ਪੇਸ਼ ਕੀਤਾ ਜਾਏਗਾ ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ