ਨੈਸ਼ਨਲ

ਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਕੀਤੀ ਪਹੁੰਚ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 30, 2022 06:56 PM

ਨਵੀਂ ਦਿੱਲੀ - ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿੱਚ ਆਪਣੇ ਪਰਿਵਾਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਜਿਕਰਯੋਗ ਹੈ ਕਿ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ ਜਦੋਂ 2002 ਦੇ ਦੰਗਿਆਂ ਦੌਰਾਨ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਇੰਨਾ ਹੀ ਨਹੀਂ ਉਸ ਦੀ ਤਿੰਨ ਸਾਲ ਦੀ ਬੇਟੀ ਸਮੇਤ ਪਰਿਵਾਰ ਦੇ 9 ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ ਸੀ।
ਬਿਲਕਿਸ ਬਾਨੋ ਨੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਹਿਲੀ ਪਟੀਸ਼ਨ ਵਿੱਚ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਉਨ੍ਹਾਂ ਸਾਰਿਆਂ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ। ਜਦਕਿ ਦੂਜੀ ਪਟੀਸ਼ਨ ਸੁਪਰੀਮ ਕੋਰਟ ਦੇ ਮਈ ਦੇ ਹੁਕਮਾਂ 'ਤੇ ਨਜ਼ਰਸਾਨੀ ਪਟੀਸ਼ਨ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੂੰ ਉਸ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਜਿਸ 'ਚ ਕਿਹਾ ਗਿਆ ਸੀ ਕਿ ਦੋਸ਼ੀਆਂ ਦੀ ਰਿਹਾਈ ਦਾ ਫੈਸਲਾ ਗੁਜਰਾਤ ਸਰਕਾਰ ਕਰੇਗੀ।
ਬਿਲਕਿਸ ਬਾਨੋ ਵਲੋਂ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਵੀ ਕੀਤੀ ਗਈ ਹੈ। ਜਿਸਤੇ ਜੱਜ ਡੀਵਾਈ ਚੰਦਰਚੂੜ ਨੇ ਭਰੋਸਾ ਦੇਂਦਿਆਂ ਕਿਹਾ ਕਿ ਉਹ ਦੇਖਣਗੇ ਕਿ ਮਾਮਲੇ ਦੀ ਸੁਣਵਾਈ ਕਦੋਂ ਹੋ ਸਕਦੀ ਹੈ।
ਸੁਪਰੀਮ ਕੋਰਟ ਨੇ 18 ਅਕਤੂਬਰ ਨੂੰ ਕਿਹਾ ਸੀ ਕਿ ਸਜ਼ਾ ਮੁਆਫ਼ੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਗੁਜਰਾਤ ਸਰਕਾਰ ਦਾ ਜਵਾਬ ਬਹੁਤ ਜ਼ਿਆਦਾ ਸੀ। ਇਹ ਕਈ ਫੈਸਲਿਆਂ ਦਾ ਹਵਾਲਾ ਦਿੰਦਾ ਹੈ, ਪਰ ਤੱਥਾਂ ਦੇ ਬਿਆਨ ਨਹੀਂ ਹਨ। ਸੁਪਰੀਮ ਕੋਰਟ ਨੇ ਇਸ ਤੋਂ ਬਾਅਦ ਪਟੀਸ਼ਨਰਾਂ ਨੂੰ ਗੁਜਰਾਤ ਸਰਕਾਰ ਦੇ ਹਲਫ਼ਨਾਮੇ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਸੂਚੀਬੱਧ ਕਰ ਦਿੱਤੀ ਸੀ । ਇਸ ਤੇ ਗੁਜਰਾਤ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਮੁਆਫ਼ੀ ਨੀਤੀ ਦੇ ਤਹਿਤ 11 ਦੋਸ਼ੀਆਂ ਨੂੰ ਛੋਟ ਦਿੱਤੀ ਹੈ। ਇਹ ਦੋਸ਼ੀ ਇਸ ਸਾਲ 15 ਅਗਸਤ ਨੂੰ ਜੇਲ੍ਹ ਤੋਂ ਰਿਹਾਅ ਹੋਏ ਸਨ। ਦੋਸ਼ੀਆਂ ਨੂੰ ਗੋਧਰਾ ਸਬ-ਜੇਲ ਵਿਚ 15 ਸਾਲ ਤੋਂ ਵੱਧ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ