ਹਰਿਆਣਾ

ਹਰਿਆਣਾ ਵਿਧਾਨ ਸਭਾ ਦਾ ਸਰਦੀ ਰੁੱਤ ਸੈਸ਼ਨ 22 ਦਸੰਬਰ ਨੂੰ ਹੋਵੇਗਾ

ਕੌਮੀ ਮਾਰਗ ਬਿਊਰੋ | December 01, 2022 08:01 PM

 

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ  ਨੇ ਦਸਿਆ ਕਿ ਹਰਿਆਣਾ ਵਿਧਾਨ ਸਭਾ ਦਾ ਸਰਦੀ ਰੁੱਤ ਸੈਸ਼ਨ 22 ਦਸੰਬਰ, 2022 ਤੋਂ ਸ਼ੁਰੂ ਹੋਵੇਗਾ ਇਹ ਫੈਸਲਾ ਅੱਜ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ

          ਮੁੱਖ ਮੰਤਰੀ ਨੇ ਕੈਬਿਨੇਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦਸਿਆ ਕਿ ਮੀਟਿੰਗ ਵਿਚ ਅੱਜ 29 ਏਜੰਡੇ ਪਾਸ ਕੀਤੇ ਗਏ ਉਨ੍ਹਾਂ ਦਸਿਆ ਕਿ ਹਾਲ ਹੀ ਦੇ ਪੰਚਾਇਤ ਚੋਣ ਵਿਚ ਚੁਣੇ ਗਏ ਪੰਚ-ਸਰਪੰਚਾਂ ਨੂੰ ਗ੍ਰਾਮ ਸੰਰਖਕਾਂ ਵੱਲੋਂ ਪੂਰੇ ਸੂਬੇ ਵਿਚ 3 ਦਸੰਬਰ 2022 ਨੂੰ ਗ੍ਰਾਮ ਸਭਾ ਦੀ ਮੀਟਿੰਗ ਵਿਚ ਪਹਿਲੀ ਵਾਰ ਸੁੰਹ ਦਿਵਾਈ ਜਾਵੇਗੀ ਉਨ੍ਹਾਂ ਦਸਿਆ ਕਿ ਹਰਿਆਣਾ ਪੰਚਾਇਤ ਸੰਰਖਕ ਯੋਜਨਾ 2021 ਦੇ ਤਹਿਤ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਸੇਵਾ ਕਰਦੇ ਪਹਿਲੀ ਸ਼੍ਰੇਣੀ ਦੇ ਅਧਿਕਾਰੀਆਂ ਨੂੰ ਗ੍ਰਾਮ ਸੰਰਖਕ ਵੱਜੋਂ ਨਾਮਜਦ ਕਰਕੇ ਇਕ-ਇਕ ਪਿੰਡ ਨੂੰ ਗੋਦ ਦਿੱਤਾ ਸੀ ਤਾਂ ਜੋ ਇਹ ਅਧਿਕਾਰੀ ਪਿੰਡ ਵਿਚ ਪੁੱਜ ਕੇ ਪੇਂਡੂਆਂ ਦੀਆਂ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹਲ ਕਰਨ ਵਿਚ ਮਦਦ ਕਰ ਸਕਣ

          ਮੁੱਖ ਮੰਤਰੀ ਮਨੋਹਰ ਲਾਲ ਨੇ ਗੀਤਾ ਜੈਯੰਤੀ ਮਹੋਤਸਵ ਬਾਰੇ ਦਸਿਆ ਕਿ 28 ਨਵੰਬਰ ਨੂੰ ਉਨ੍ਹਾਂ ਨੇ ਕੁਰੂਕਸ਼ੇਤਰ ਵਿਚ ਸਾਧੂ-ਸੰਤਾਂ ਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਅਗਲੇ ਸਾਲ ਗੀਤਾ ਜੈਯੰਤੀ ਮੋਹਤਸਵ ਨੂੰ ਵੱਡਾ ਰੂਪ ਦੇਣ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ

          ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਚਾਇਤੀ ਰਾਜ ਦੀ ਚੋਣਾਂ ਨਾਲ ਸੰਤੁਸ਼ਟ ਹਨ ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਭਾਰਤ ਭੂਸ਼ਣ ਭਾਰਤੀ ਅਤੇ ਸੂਚਨਾ,  ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਵਰਸ਼ਾ ਖਨਗਵਾਲ ਵੀ ਹਾਜਿਰ ਸੀ

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ