ਨੈਸ਼ਨਲ

ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਨੂੰ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ

ਕੌਮੀ ਮਾਰਗ ਬਿਊਰੋ | December 02, 2022 07:20 PM

ਚੰਡੀਗੜ੍ਹ- ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਸੀਐਮਡੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚੀ ਦੀ ਉਨ੍ਹਾਂ ਦੀ ਦੋ ਦਿਨਾਂ ਯਾਤਰਾ ਦੇਰ ਰਾਤ ਸਮਾਪਤ ਮਗਰੋਂ ਐਨਸੀਐਸਸੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਬਿਆਨ ਜਾਰੀ ਕੀਤਾ ।

ਸਾਂਪਲਾ ਦੇ ਨਾਲ ਐਨਸੀਐਸਸੀ ਦੇ ਉਪ ਚੇਅਰਮੈਨ ਅਰੁਣ ਹਲਦਰ, ਮੈਂਬਰ ਸੁਭਾਸ਼ ਰਾਮਨਾਥ ਪਰਧਿਆਨ, ਮੈਂਬਰ ਡਾ.ਅੰਜੂ ਬਾਲਾ ਅਤੇ ਐਨਸੀਐਸਸੀ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਆਪਣੀ ਫੇਰੀ ਦੇ ਪਹਿਲੇ ਦਿਨ, ਸਾਂਪਲਾ ਨੇ ਅਨੁਸੂਚਿਤ ਜਾਤੀਆਂ ਵੈਲਫੇਅਰ ਐਸੋਸੀਏਸ਼ਨ, ਕੋਚੀਨ ਪੋਰਟ ਅਥਾਰਟੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਆਈਏਐਸ ਡਾ. ਐਮ. ਬੀਨਾ, ਚੇਅਰਪਰਸਨ ਦੀ ਅਗਵਾਈ ਵਿੱਚ ਬੰਦਰਗਾਹ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਦੂਜੇ ਦਿਨ ਸਾਂਪਲਾ ਨੇ ਐੱਸ.ਸੀ. ਵੈਲਫੇਅਰ ਐਸੋਸੀਏਸ਼ਨ ਕੋਚੀਨ ਸ਼ਿਪਯਾਰਡ ਲਿਮਟਿਡ ਕੋਚੀ ਦੇ ਅਹੁਦੇਦਾਰਾਂ ਨਾਲ ਲੰਬੀ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਸ ਤੋਂ ਬਾਅਦ ਸ਼ਿਪਯਾਰਡ ਦੇ ਸੀ.ਐਮ.ਡੀ. ਮਧੂ.ਐਸ. ਨਾਇਰ ਅਤੇ ਉਨ੍ਹਾਂ ਦੀ ਸੀਨੀਅਰ ਅਧਿਕਾਰੀਆਂ ਦੀ ਟੀਮ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ।

ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਪ੍ਰਬੰਧਨ ਨਾਲ ਸਮੀਖਿਆ ਦੌਰਾਨ, ਸਾਂਪਲਾ ਨੇ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਨਿਰਦੇਸ਼ ਦੇ ਨਾਲ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਜਲਦੀ ਹੀ ਇੱਕ ਹੋਰ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਉਨ੍ਹਾਂ ਦੀਆਂ ਹਦਾਇਤਾਂ ਨੂੰ ਸਹੀ ਢੰਗ ਨਾਲ ਲਾਗੂ ਕੀਤੇ ਜਾਨ ਦੀ ਪੁਸ਼ਟੀ ਕਰਨਗੇ |

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ