ਹਰਿਆਣਾ

ਹਰਿਆਣਾ ਕਮੇਟੀ ਦਾ ਗਠਨ ਅਦਾਲਤ ਦੇ ਫੈਸਲੇ ਤੋ ਬਾਅਦ ਹੋਇਆ ਹੈ- ਮੁੱਖ ਮੰਤਰੀ ਮਨੋਹਰ ਲਾਲ ਖੱਟੜ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | December 03, 2022 07:59 PM

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਵਖਰੀ ਹਰਿਆਣਾ ਕਮੇਟੀ ਦੇ ਗਠਨ ਅਦਾਲਤ ਦੇ ਫੈਸਲੇ ਤੋ ਬਾਅਦ ਹੋਇਆ ਹੈ। ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਖੱਟੜ ਨੇ ਕਿਹਾ ਕਿ ਵਖਰੀ ਕਮੇਟੀ ਦਾ ਫੈਸਲਾ ਸੁਪਰੀਮ ਕੋਰਟ ਵਲੋ ਲਿਆ ਗਿਆ ਸੀ ਤੇ ਸਰਕਾਰ ਨੇ ਉਸ ਫੈਸਲੇ ਤੇ ਅਮਲ ਕੀਤਾ ਹੈ। ਪੰਜਾਬ ਨਾਲ ਚਲ ਰਹੇ ਸਤਲੁਜ਼ ਯਮਨਾ  ਲਿੰਕ ਨਹਿਰ ਵਿਵਾਦ ਬਾਰੇ ਬੋਲਦਿਆਂ ਖੱਟੜ ਨੇ ਕਿਹਾ ਕਿ ਅਸੀ ਪੰਜਾਬ ਨਾਲ ਸੁਖਾਂਵੇ ਸੰਬਧ ਚਾਹੰੁਦੇ ਹਾਂ ਤੇ ਪੰਜਾਬ ਨੂੰ ਹਮੇਸ਼ਾ ਵੱਡੇ ਭਰਾ ਦਾ ਦਰਜਾ ਦਿੱਤ਼ਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿਚ ਹੈ ਤੇ ਅਦਾਲਤ ਦੇ ਫੈਸਲੇ ਅਗੇ ਸਿਰ ਝੁਕਾਵਾਂਗੇ। ਉਨਾਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵਖਰੀ ਜਮੀਨ ਦੀ ਮੰਗ ਬਾਰੇ ਬੋਲਦਿਆਂ ਕਿਹਾ ਕਿ ਕਿਉਕਿ ਮੌਜ਼ੂਦਾ ਵਿਧਾਨ ਸਭਾ ਭਵਨ ਛੋਟਾ ਪੈ ਗਿਆ ਹੈ ਇਸ ਲਈ ਅਸੀ ਨਵੀ ਵਿਧਾਨ ਸਭਾ ਲਈ ਇਮਾਰਤ ਤਿਆਰ ਕਰਵਾਉਣ ਲਈ ਚੰਡੀਗੜ੍ਹ ਵਿਚ ਜਗ੍ਹਾ ਦੀ ਮੰਗ ਕੀਤੀ ਹੈ।ਸ੍ਰੀ ਖੱਟੜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਸਤਨਾਮ ਸਿੰਘ ਮਾਂਗਾ ਸਰਾਏ , ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਸੂਚਨਾ ਅਧਿਕਾਰੀ ਜ਼ਸਵਿੰਦਰ ਸਿੰਘ ਜੱਸੀ, ਹਰਿੰਦਰ ਸਿੰਘ ਰੋਮੀ, ਸਰਬਜੀਤ ਸਿੰਘ, ਗਾਇਡ ਰਣਧੀਰ ਸਿੰਘ ਤੇ ਜਤਿੰਦਰਪਾਲ ਸਿੰਘ ਨੇ ਸ੍ਰੀ ਖੱਟੜ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ੍ਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਹਾਜਰ ਸਨ।

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ