ਸੰਸਾਰ

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਕੌਮੀ ਮਾਰਗ ਬਿਊਰੋ | December 05, 2022 08:44 PM
 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ