ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | December 07, 2022 06:08 PM
 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ, ਜਿਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਸਿਰਜਣ ਵਾਸਤੇ ਆਰੰਭੀ ਗਈ ਦਸਤਖ਼ਤੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰ ਕੇ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਲਈ ਵੀ ਕਾਰਜ ਕਰਨਗੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਅਤੇ ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਹਰ ਇਕ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।

Have something to say? Post your comment

 

ਪੰਜਾਬ

ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ- ਆਪ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ 30 ਨੁਕਾਤੀ ਲੋਕ-ਏਜੰਡਾ ਜਾਰੀ ਕਰਨ ਦਾ ਐਲਾਨ 

ਖ਼ਾਲਸਾ ਕਾਲਜ ਵਿਖੇ ਫੂਡ ਇੰਡਸਟਰੀ ’ਚ ਈ-ਵੇਸਟ: ਨਤੀਜੇ ਅਤੇ ਨਿਵਾਰਣ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

‘ਲੋਕ ਸਭਾ ਚੋਣਾਂ-2024’ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅੰਦਰ ਆਦਰਸ਼ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼

ਬੇਰੁਜ਼ਗਾਰ ਮੋਰਚਾ ਚੋਣਾਂ ਵਿੱਚ ਵਿੱਢੇਗਾ ਮੁਹਿੰਮ; ਦਿੱਤੇ ਜਾਣਗੇ ਮੰਗ-ਪੱਤਰ

ਪ੍ਰਦੀਪ ਕਲੇਰ ਦੇ ਬਿਆਨ ਨੂੰ ਮੁੱਖ ਰੱਖਕੇ ਸਿਰਸੇਵਾਲੇ ਸਾਧ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰੇ  ਸਰਕਾਰ : ਟਿਵਾਣਾ

ਕੈਨੇਡਾ ਦੀ ਵਿਦਿਆਰਥੀ ਜੱਥੇਬੰਦੀ 'ਮਾਇਸੋ' ਵੱਲੋਂ ਵਿਚਾਰ-ਚਰਚਾ ਤੇ ਸਨਮਾਨ ਸਮਾਗਮ

ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ- ਐਡਵੋਕੇਟ ਧਾਮੀ

ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਮੂਸਾ ਪਿੰਡ ਵਿੱਚ ਖੁਸ਼ੀ ਦੀ ਲਹਿਰ