ਪੰਜਾਬ

ਟਰਾਂਸਪੋਰਟ ਮੰਤਰੀ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ

ਕੌਮੀ ਮਾਰਗ ਬਿਊਰੋ | December 07, 2022 06:48 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕੋਰੋਨਾ ਕਾਲ ਦੇ ਸਮੇਂ ਦੌਰਾਨ ਸਾਰੇ ਕੰਮ-ਕਾਰ ਠੱਪ ਹੋਣ ਕਾਰਨ ਕੰਟਰੈਕਟ ਅਤੇ ਸਟੇਜ ਕੈਰਿਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਟੈਕਸ ਮੁਆਫ਼ੀ ਦਿੱਤੀ ਗਈ ਸੀ। ਹੁਣ ਟੈਕਸੀ ਆਪ੍ਰੇਟਰਾਂ ਨੂੰ ਵੀ ਉਸੇ ਸਮਾਂ-ਸੀਮਾ ਲਈ ਟੈਕਸ ਮੁਆਫ਼ੀ ਦੇਣ ਲਈ ਸਰਕਾਰ ਵਿਚਾਰ ਕਰ ਰਹੀ ਹੈ।

ਮੰਤਰੀ ਨੇ ਟੈਕਸੀ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਰ.ਟੀ.ਏ. ਦਫ਼ਤਰਾਂ ਵਿੱਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਆਮਦ 'ਤੇ ਪੂਰਨ ਪਾਬੰਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਆਦਾਤਰ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਤਾਂ ਜੋ ਟੈਕਸੀ ਆਪ੍ਰੇਟਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਹਾਲੇ ਵੀ ਕੁੱਝ ਪ੍ਰਵਾਨਗੀਆਂ ਮੈਨੂਅਲ ਹਨ, ਜਿਨ੍ਹਾਂ ਨੂੰ ਛੇਤੀ ਹੀ ਆਨਲਾਈਨ ਕਰ ਦਿੱਤਾ ਜਾਵੇਗਾ।

ਟਰਾਂਸਪੋਰਟ ਮੰਤਰੀ ਨੇ ਟੈਕਸੀ ਆਪ੍ਰੇਟਰਾਂ ਦੀ ਮੰਗ ਕਿ ਲੋਕਲ ਪੰਜਾਬ ਪਰਮਿਟ ਗੱਡੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

ਸ. ਭੁੱਲਰ ਨੇ ਟੈਕਸੀ ਆਪ੍ਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਰਦੀ ਪਾਉਣ ਅਤੇ ਆਪਣੇ ਵਾਹਨਾਂ ਵਿੱਚ ਸੁਰੱਖਿਆ ਯੰਤਰ ਰੱਖਣਾ ਯਕੀਨੀ ਬਣਾਉਣ।

Have something to say? Post your comment

 

ਪੰਜਾਬ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਦਿੱਤਾ ਧਰਨਾ , ਘੱਟੋ-ਘੱਟ 35 ਰੇਲ ਗੱਡੀਆਂ ਪ੍ਰਭਾਵਿਤ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜੱਥੇਬੰਦੀਆਂ ਨੇ ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼ ਬਲਾਕ ਅਤੇ ਜ਼ਿਲ੍ਹਾ ਪੱਧਰੀ ਜਥੇਬੰਦਕ ਪ੍ਰੋਗਰਾਮ ਉਲੀਕੇ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ-ਬਰਸਟ