ਪੰਜਾਬ

ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ

ਕੌਮੀ ਮਾਰਗ ਬਿਊਰੋ | December 07, 2022 08:49 PM

ਚੰਡੀਗੜ੍ਹ- ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਮੌਜੂਦਾ ਸਾਲ ਦੋਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈਬਸਾਈਟ www.sha.punjab.gov.in ਤੇ ਪਹੁੰਚੋ।

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ