ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | December 08, 2022 09:25 PM
 
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।
ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ 15 ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਸੈਣ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ, ਸੈਣ ਭਾਈਚਾਰੇ ਵੱਲੋਂ ਸ. ਅਮਰੀਕ ਸਿੰਘ, ਸ. ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ