ਸੰਸਾਰ

ਪੈਸੇਫਿਕ ਅਕੈਡਮੀ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | December 09, 2022 02:50 PM

 

ਸਰੀ-ਪੈਸੇਫਿਕ ਅਕੈਡਮੀ ਦੇ ਗਰੇਡ ਇਲੈਵਨ ਦੇ ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਜ਼ੂਰਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ, ਸਰੀ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਨਤਮਸਤਕ ਹੋਏ। ਮਹਾਂਮਾਰੀ ਦੀਆਂ ਸਖਤਾਈਆਂ ਖਤਮ ਹੋਣ ਬਾਦ ਹਾਜ਼ਰੀ ਭਰਨ ਦੀ ਖੁੱਲ੍ਹ ਹੋਣ ਪਿਛੋਂ ਗੁਰਦੁਆਰਾ ਸਾਹਿਬ ਵਿਚ ਪੈਸੇਫਿਕ ਅਕੈਡਮੀ ਦੇ ਵਿਦਿਆਰਥੀਆਂ ਦਾ ਇਹ ਦੂਜਾ ਗਰੁੱਪ ਸੀ। ਸਾਰੇ ਵਿਦਿਆਰਥੀ ਪਹਿਲੀ ਵਾਰ ਕਿਸੇ ਗੁਰਦੁਆਰਾ ਸਾਹਿਬ ਵਿਚ ਹਾਜ਼ਰੀ ਭਰਨ ਆਏ ਸਨ।

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰੀਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੋਂ ਜਾਣੂੰ ਕਰਵਾਇਆ ਅਤੇ ਗੁਰਦੁਆਰਾ ਸਾਹਿਬ ਬਾਰੇ ਛਪਿਆ ਹੋਇਆ ਪੈਂਫਲਿਟ ਵੀ ਦਿੱਤਾ ਤਾਂ ਕਿ ਬਾਦ ਵਿਚ ਵੀ ਉਹ ਆਪਣੇ ਇਸ ਸਕੂਲ ਦੇ ਟਰਿੱਪ ਬਾਰੇ ਵਿਚਾਰ ਕਰ ਸਕਣ। ਵਿਦਿਆਰਥੀਆਂ ਨੇ ਗੁਰਦੁਆਰਾ ਹਾਲ ਵਿਚ ਨਜ਼ਰ ਆਉਣ ਵਾਲੀਆਂ ਵਸਤਾਂ ਚੌਰ,  ਖੰਡਾ,  ਦੇਗ ਅਤੇ ਚੰਦੋਆ ਸਾਹਿਬ ਤੇ ਲਿਖੀ ਹੋਈ ਗੁਰਬਾਣੀ ਸੰਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਸਿੱਖ ਧਰਮ ਬਾਰੇ ਅਤੇ ਗੁਰਦੁਆਰਾ ਸਾਹਿਬ ਵਿਚ ਦਿਖਾਈ ਦੇ ਰਹੇ ਇਹਨਾਂ ਪਹਿਲੂਆਂ ਬਾਰੇ ਸਿੱਖ ਫਲਸਫੇ ਨਾਲ ਸੰਬੰਧਤ ਆਪੋ ਆਪਣੇ ਸੁਆਲ ਵੀ ਪੁੱਛੇ। ਦਰਬਾਰ ਹਾਲ ਵਿਚ ਉਸ ਸਮੇਂ ਭਾਈ ਪਾਲ ਸਿੰਘ ਪਾਰਸ ਗੰਗਾਨਗਰ ਵਾਲਿਆ ਦਾ ਰਾਗੀ ਜੱਥਾ ਗੁਰਬਾਣੀ ਕੀਰਤਨ ਕਰ ਰਿਹਾ ਸੀ ਤੇ ਇਸ ਤਰ੍ਹਾਂ ਗੁਰਦੁਆਰਾ ਸਾਹਿਬ ਵਿਚ ਰੋਜ਼ਾਨਾ ਕੀਰਤਨ ਦੀ ਮਰਿਆਦਾ ਅਤੇ ਆ ਰਹੀ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਨਤਮਸਤਕ ਹੁੰਦਿਆਂ ਵੀ ਤੱਕਿਆ। ਗੈਲਰੀ ਹਾਲ ਵਿੱਚੋਂ ਤੀਜੀ ਮੰਜ਼ਿਲ ਤੇ ਤਕਰੀਬਨ ਇਕ ਘੰਟੇ ਦੇ ਵਿਚਾਰ ਵਟਾਂਦਰੇ ਬਾਅਦ ਦਰਬਾਰ ਹਾਲ ਵਿਚ ਪਹੁੰਚ ਕੇ ਵਿਦਿਆਰਥੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੋਜ਼ਾਨਾ ਪ੍ਰਕਾਸ਼,  ਸੁੱਖਆਸਨ,  ਕੀਰਤਨ ਤੇ ਦਰਬਾਰ ਹਾਲ ਵਿਚ ਗੁਰੂ ਜੀ ਦੀ ਹਜ਼ੂਰੀ ਵਿਚ ਸੰਗਤ ਦੇ ਬੈਠਣ ਦੀ ਪ੍ਰਥਾ ਤੋਂ ਵੀ ਜਾਣੂੰ ਹੋਏ। ਉੋਪਰੰਤ ਸਾਰਿਆਂ ਨੇ ਲੰਗਰ ਛਕਿਆ ਅਤੇ ਸੇਵਾਦਾਰਾਂ ਤੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਆਪਣੇ ਸਕੂਲ ਲਈ ਵਾਪਸੀ ਕੀਤੀ।

ਵਰਨਣਯੋਗ ਹੈ ਕਿ ਪੈਸੇਫਿਕ ਅਕੈਡਮੀ ਸਰੀ ਵਿਚ ਇਕ ਪ੍ਰਾਈਵੇਟ ਸਕੂਲ ਹੈ ਤੇ ਇਸ ਦੇ ਅਧਿਆਪਕ ਕਰਿਸ ਵੈਨਜ਼ੂਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਅਕਸਰ ਹੀ ਲਿਆਇਆ ਕਰਦੇ ਹਨ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਆਂਢੀਆਂ ਗੁਆਂਢੀਆਂ ਦੇ ਧਰਮ ਤੇ ਸੱਭਿਆਚਾਰ ਤੋਂ ਜਾਣੂੰ ਹੋਣ ਦੇ ਮੌਕੇ ਪ੍ਰਦਾਨ ਕਰਵਾਉਣ ਦਾ ਇਹ ਬਹੁਤ ਸ਼ਲਾਘਾਯੋਗ ਕਦਮ ਹੈ। 

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ