ਹਰਿਆਣਾ

ਜਥੇਦਾਰ ਦਾਦੂਵਾਲ ਦੇ ਮਾਤਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਜਲ ਪ੍ਰਵਾਹ

ਕੌਮੀ ਮਾਰਗ ਬਿਊਰੋ | December 09, 2022 04:34 PM

 ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਤਿਕਾਰਯੋਗ ਸੰਤ ਸਰੂਪ ਮਾਤਾ ਬਲਬੀਰ ਕੌਰ ਜੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪ੍ਰੀਵਾਰ ਅਤੇ ਸਿੱਖ ਸੰਗਤਾਂ ਦਾ ਕਾਫ਼ਲਾ 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਤੋਂ ਅਰਦਾਸ ਕਰਕੇ ਕੀਰਤਪੁਰ ਸਾਹਿਬ ਨੂੰ ਸਵੇਰ ਵੇਲੇ ਰਵਾਨਾ ਹੋਇਆ ਜੋ ਗੁਰਦੁਆਰਾ ਪਤਾਲਪੁਰੀ ਕੀਰਤਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸਮੁੱਚੇ ਪ੍ਰਵਾਰ ਅਤੇ ਸੰਗਤਾਂ ਵੱਲੋਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਉਪਰੰਤ ਗੁਰਦੁਆਰਾ ਪਤਾਲਪੁਰੀ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਸਥੀਆਂ ਜਲ ਪ੍ਰਵਾਹ ਕਰਨ ਵੇਲੇ ਮਾਤਾ ਬਲਬੀਰ ਕੌਰ ਜੀ ਦੇ ਪ੍ਰੀਵਾਰ ਚੋਂ ਪਤੀ ਬਾਪੂ ਪ੍ਰੀਤਮ ਸਿੰਘ, ਪੁੱਤਰ ਦਲਜੀਤ ਸਿੰਘ, ਬਲਜੀਤ ਸਿੰਘ, ਪੁੱਤਰੀ ਪਰਮਜੀਤ ਕੌਰ, ਦਮਾਦ ਗੁਰਵਿੰਦਰ ਸਿੰਘ ਯੂਕੇ, ਨੂੰਹਾਂ ਹਰਮੀਤ ਕੌਰ ਸੁਖਮੀਤ ਕੌਰ, ਪੋਤਰੇ ਗੁਰਪ੍ਰਕਾਸ਼ ਸਿੰਘ ਕੁਰਬਾਨ ਸਿੰਘ ਕਿਆਮਤ ਸਿੰਘ ਅਰਸ਼ਦੀਪ ਸਿੰਘ ਅਜ਼ਾਦ, ਪੋਤਰੀਆਂ ਸਤਪ੍ਰਕਾਸ਼ ਕੌਰ ਸੁਖਮਨੀ, ਜਪੁਜੀਤ ਕੌਰ ਜਪੀ, ਡਾਕਟਰ ਗੁਰਮੀਤ ਸਿੰਘ ਖਾਲਸਾ ਬਰੀਵਾਲਾ, ਸੁਖਵਿੰਦਰਪਾਲ ਕੌਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ, ਮੈਂਬਰ ਸੁਖਵਿੰਦਰ ਸਿੰਘ ਮੰਡੇਬਰ, ਗੁਰਪ੍ਰਸਾਦ ਸਿੰਘ ਫਰੀਦਾਬਾਦ, ਬੀਬੀ ਬਲਜਿੰਦਰ ਕੌਰ ਕੈਥਲ, ਉਮਰਾਓ ਸਿੰਘ ਛੀਨਾ, ਬਾਬਾ ਪ੍ਰੇਮ ਸਿੰਘ ਕਾਰਸੇਵਾ ਗੁਰਦੁਆਰਾ ਕਿਲਾ ਅਨੰਦਗੜ ਸਾਹਿਬ, ਬਾਬਾ ਜਰਨੈਲ ਸਿੰਘ ਕਾਰ ਸੇਵਾ ਅਨੰਦਪੁਰ ਸਾਹਿਬ, ਬਾਬਾ ਸਾਹਿਬ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸਤਨਾਮ ਸਿੰਘ 34 ਸਿੰਘ ਸ਼ਹੀਦਾਂ ਸ਼ਾਹਪੁਰ ਬੇਲਾ, ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਨਿਰਮਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਸਰਪੰਚ ਹਿੰਮਤ ਸਿੰਘ ਸ਼ਾਹਪੁਰ, ਭਾਈ ਅਜਵਿੰਦਰ ਸਿੰਘ ਬੇਂਈਹਾਰਾ, ਭਾਈ ਭਗਤ ਸਿੰਘ ਚਨੌਂਲੀ, ਭਾਈ ਭੁਪਿੰਦਰ ਸਿੰਘ ਬਜਰੂੜ, ਭਾਈ ਜਗਬੀਰ ਸਿੰਘ ਸ਼ਾਹਪੁਰ ਬੇਲਾ, ਭਾਈ ਮਲਕੀਤ ਸਿੰਘ ਛੱਜਾ, ਭਾਈ ਸਰਬਜੀਤ ਸਿੰਘ, ਭਾਈ ਪਰਮਜੀਤ ਸਿੰਘ ਅਬਿਆਣਾ, ਭਾਈ ਸ਼ਮਸ਼ੇਰ ਸਿੰਘ ਡੂਮੇਵਾਲ, ਭਾਈ ਜਰਨੈਲ ਸਿੰਘ ਫ਼ੌਜੀ, ਸੁੱਚਾ ਸਿੰਘ ਬੱਸੀ, ਕੇਸਰ ਸਿੰਘ ਬੱਸੀ ਅਤੇ ਜੱਥਾ ਦਾਦੂ ਸਾਹਿਬ ਦੇ ਸਿੰਘਾਂ ਸਮੇਤ ਇਸ ਸਮੇਂ ਸਿੱਖ ਸੰਗਤਾਂ ਹਾਜ਼ਰ ਸਨ

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ