ਧਰਮ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ-ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | December 09, 2022 04:36 PM



ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

 

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ