ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਭਾਰਤੀ ਕੁਸ਼ਤੀ ਦੇ ਚੀਫ ਕੋਚ ਹਰਗੋਬਿੰਦ ਸਿੰਘ ਸੰਧੂ ਨਾਲ ਸੰਖੇਪ ਮਿਲਣੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | December 11, 2022 11:37 AM

 

ਸਰੀ-ਵੈਨਕੂਵਰ ਵਿਚਾਰ ਮੰਚ ਵੱਲੋਂ ਪੰਜਾਬ ਤੋਂ ਆਏ ਭਾਰਤੀ ਕੁਸ਼ਤੀ ਦੇ ਚੀਫ ਕੋਚ ਹਰਗੋਬਿੰਦ ਸਿੰਘ ਸੰਧੂ ਨਾਲ ਸੰਖੇਪ ਮਿਲਣੀ ਕੀਤੀ ਗਈ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਸਾਂਝੇ ਹਾਲ ਵਿਚ ਜਰਨੈਲ ਸਿੰਘ ਆਰਟਿਸਟ ਨੇ ਹਰਗੋਬਿੰਦ ਸਿੰਘ ਸੰਧੂ ਨੂੰ ਜੀ ਆਇਆਂ ਕਿਹਾ ਅਤੇ ਵੈਨਕੂਵਰ ਵਿਚਾਰ ਮੰਚ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਅੰਗਰੇਜ਼ ਬਰਾੜ ਨੇ ਹਰਗੋਬਿੰਦ ਸਿੰਘ ਨਾਲ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਉਹ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਇਕੱਠੇ ਪੜ੍ਹੇ ਹਨ। ਹਰਗੋਬਿੰਦ ਸਿੰਘ ਨੇ ਪਹਿਲਵਾਨੀ ਦੇ ਖੇਤਰ ਵਿਚ ਕੌਮੀ ਪੱਧਰ ਤੱਕ ਵਿਸ਼ੇਸ਼ ਨਾਮਣਾ ਖੱਟਿਆ ਹੇ ਅਤੇ ਆਪਣੇ ਇਲਾਕੇ, ਕਾਲਜ ਅਤੇ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਅੱਜ ਕੱਲ੍ਹ ਵੀ ਉਹ ਭਾਰਤੀ ਕੁਸ਼ਤੀ ਦੇ ਹੈੱਡ ਕੋਚ ਹਨ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਸੇਵਾ-ਮੁਕਤੀ ਤੋਂ ਬਾਅਦ ਵੀ ਭਾਰਤ ਸਰਕਾਰ ਵੱਲੋਂ ਬਤੌਰ ਕੋਚ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਹਰਗੋਬਿੰਦ ਸਿੰਘ ਸੰਧੂ ਨੇ ਵੈਨਕੂਵਰ ਵਿਚਾਰ ਮੰਚ ਵੱਲੋਂ ਦਿੱਤੇ ਇਸ ਮਾਣ ਲਈ ਮੰਚ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਬਹੁਤ ਖੁਸ਼ੀ ਮਹਿਸੂਸ ਅਤੇ ਅਪਣੱਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਅੰਗਰੇਜ਼ ਬਰਾੜ ਦਾ ਧੰਨਵਾਦ ਕੀਤਾ ਕਿ ਉਸ ਨੇ ਮੰਚ ਦੇ ਨਿੱਘੇ ਦੋਸਤਾਂ ਨਾਲ ਮਿਲ ਬੈਠਣ ਦਾ ਸਾਰਥਿਕ ਕਾਰਜ ਕੀਤਾ ਹੈ।  

ਸ਼ਾਇਰ ਮੋਹਨ ਗਿੱਲ, ਨਾਵਲਕਾਰ ਜਰਨੈਲ ਸਿੰਘ ਸੇਖਾ ਅਤੇ ਹਰਦਮ ਸਿੰਘ ਮਾਨ ਨੇ ਵੀ ਹਰਗੋਬਿੰਦ ਸਿੰਘ ਨਾਲ ਕੁਝ ਪਲ ਬਿਤਾਉਣ, ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਅਤੇ ਉਨ੍ਹਾਂ ਦੀਆਂ ਵੱਡਮੁੱਲੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਲ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਮੰਚ ਦੇ ਆਗੂਆਂ ਵੱਲੋਂ ਹਰਗੋਬਿੰਦ ਸਿੰਘ ਨੂੰ ਜਰਨੈਲ ਸਿੰਘ ਸੇਖਾ ਦਾ ਨਾਵਲ ਬੇਗਾਨੇ ਅਤੇ ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ਸ਼ੀਸ਼ੇ ਦੇ ਅੱਖਰ ਭੇਂਟ ਕੀਤਾ ਗਿਆ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ