ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਨਾਮਵਰ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਵਿਛੋੜੇ ਉੱਪਰ ਦੁੱਖ ਦਾ ਪ੍ਰਗਟਾਵਾ

ਹਰਦਮ ਮਾਨ/ਕੌਮੀ ਮਾਰਗ ਬਿਊਰੋ | December 13, 2022 10:34 PM

 

ਸਰੀ- ਵੈਨਕੂਵਰ ਵਿਚਾਰ ਮੰਚ ਵੱਲੋਂ ਨਾਮਵਰ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਪੱਤਕਾਰਤਾ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਮੰਚ ਵੱਲੋਂ ਇਸ ਸੰਬੰਧ ਵਿਚ ਕੀਤੀ ਗਈ ਸ਼ੋਕ ਮੀਟਿੰਗ ਵਿਚ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਬਹੁਤ ਹੀ ਗੂੜ੍ਹੇ ਮਿੱਤਰ ਅਤੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਉਨ੍ਹਾਂ ਨਾਲ ਅਧਿਆਪਨ ਸਮੇਂ ਤੋਂ ਸ਼ੁਰੂ ਹੋਈ ਦੋਸਤੀ, ਸਾਹਿਤਕ ਅਤੇ ਪਰਿਵਾਰਕ ਸਾਂਝ ਬਾਰੇ ਸੰਖੇਪ ਵਿਚ ਦਸਦਿਆਂ ਕਿਹਾ ਕਿ ਹਰਬੀਰ ਸਿੰਘ ਭੰਵਰ ਇਕ ਵਧੀਆ ਅਧਿਆਪਕ, ਇਕ ਵਧੀਆ ਚਿੱਤਰਕਾਰ, ਲੇਖਕ ਅਤੇ ਪੱਤਰਕਾਰ ਸੀ ਅਤੇ ਵਿਸ਼ੇਸ਼ ਕਰਕੇ ਉਸ ਨੇ ਪੰਜਾਬ ਦੇ ਕਾਲੇ ਦੌਰ ਵਿਚ ਪੁਲਿਸ ਦੇ ਦਬਾਅ ਅਤੇ ਖਾੜਕੂਆਂ ਦੀਆਂ ਧਮਕੀਆਂ ਦੀ ਪ੍ਰਵਾਹ ਨਾ ਕਰਦਿਆਂ ਆਪਣੀ ਜਾਨ ਤੇ ਖੇਡ ਕੇ ਪੱਤਰਕਾਰੀ ਦੇ ਫਰਜ਼ ਨੂੰ ਨਿੱਡਰਤਾ ਅਤੇ ਈਮਾਨਦਾਰੀ ਨਾਲ ਨਿਭਾਇਆ। ਉਨ੍ਹਾਂ ਨੂੰ ਸਿੱਖ ਇਤਿਹਾਸ, ਸੱਭਿਆਚਾਰ, ਕਲਾ ਅਤੇ ਪੰਜਾਬ ਦੀ ਰਾਜਨੀਤੀ ਦੀ ਡੂੰਘੀ ਸੋਝੀ ਸੀ।

ਜਰਨੈਲ ਸਿੰਘ ਆਰਟਿਸਟ ਨੇ ਵੀ ਉਨ੍ਹਾਂ ਨਾਲ ਹੋਈਆਂ ਮੁਲਾਕਾਤਾਂ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਪੰਜਾਬੀ ਪੱਤਰਕਾਰੀ ਦਾ ਮਾਣ ਦੱਸਿਆ। ਚੇਤਨਾ ਪ੍ਰਕਾਸ਼ਨ ਦੇ ਸਤੀਸ਼ ਗੁਲਾਟੀ ਨੇ ਉਨ੍ਹਾਂ ਨਾਲ ਲੁਧਿਆਣਾ ਵਿਖੇ ਆਪਣੇ ਮੇਲ ਮਿਲਾਪ ਦੀ ਗੱਲ ਕੀਤੀ ਅਤੇ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀਆਂ ਉਨ੍ਹਾਂ ਦੀਆਂ ਤਿੰਨ ਪੁਸਤਕਾਂ (ਸੋਭਾ ਸਿੰਘ ਚਿੱਤਰਕਾਰ ਸਿਮਰਤੀ ਗਰੰਥ, ਤੀਜਾ ਘੱਲੂਘਾਰਾ, ਅਭਿਨੰਦਨ ਗਰੰਥ) ਬਾਰੇ ਜਾਣਕਾਰੀ ਸਾਂਝੀ ਕੀਤੀ। ਮੋਹਨ ਗਿੱਲ, ਅੰਗਰੇਜ਼ ਬਰਾੜ ਅਤੇ ਹਰਦਮ ਮਾਨ ਨੇ ਕਿਹਾ ਹਰਬੀਰ ਸਿੰਘ ਭੰਵਰ ਵੱਲੋਂ ਪੱਤਰਕਾਰੀ ਦੇ ਖੇਤਰ ਵਿਚ ਪਾਏ ਨਿੱਗਰ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ।

ਮੰਚ ਵੱਲੋਂ ਇਸ ਮੌਕੇ ਪਾਸ ਕੀਤੇ ਸ਼ੋਕ ਮਤੇ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

 

Have something to say? Post your comment

 

ਸੰਸਾਰ

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ