ਨੈਸ਼ਨਲ

ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਮੈਂਬਰ ਨੇ ਐਮਐਸਪੀ/ਸੀਏਸੀਪੀ ਕਮੇਟੀਆਂ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਦਾ ਵਿਰੋਧ ਕੀਤਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | December 16, 2022 08:06 PM

ਨਵੀਂ ਦਿੱਲੀ- ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਮੇਟੀ ਅਤੇ ਖੇਤੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਤੇ ਅੱਜ ਸੰਸਦ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ। ਵਿਕਰਮਜੀਤ ਨੇ ਉਦੋਂ ਦਖਲ ਦਿੱਤਾ, ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੰਸਦ ਵਿੱਚ ਐਮਐਸਪੀ ਨਾਲ ਸਬੰਧਤ ਸਵਾਲ ਦਾ ਜਵਾਬ ਦੇ ਰਹੇ ਸਨ।

ਵਿਕਰਮਜੀਤ ਨੇ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਨੂੰ ਐਮਐਸਪੀ ਕਮੇਟੀ ਵਿੱਚ ਪ੍ਰਤੀਨਿਧਤਾ ਦਿੱਤੀ ਗਈ ਹੈ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੜੀਸਾ ਦੇ ਖੇਤੀਬਾੜੀ ਵਿਭਾਗਾਂ ਦੇ ਕਮਿਸ਼ਨਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਵਿੱਚ ਪੰਜਾਬ ਦਾ ਕੋਈ ਪ੍ਰਤੀਨਿਧੀ ਨਾ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਅਤੇ ਨਾ ਹੀ ਪੰਜਾਬ ਦੇ ਖੇਤੀਬਾੜੀ ਕਮਿਸ਼ਨਰ ਸ਼ਾਮਲ ਨਹੀਂ ਕੀਤਾ ਗਿਆ। ਬਾਵਜੂਦ ਇਸਦੇ ਕਿ ਪੰਜਾਬ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਘੱਟੋ-ਘੱਟ ਸਮਰਥਨ ਮੁੱਲ ਦੇ ਤਹਿਤ ਖਰੀਦ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਰਿਹਾ ਹੈ, ਜਿਸ ਨਾਲ ਪੰਜਾਬ ਇਸ ਵਿਸ਼ੇ ਵਿਚ ਸਭ ਤੋਂ ਵੱਡਾ ਹਿੱਸੇਦਾਰ ਬਣਦਾ ਹੈ।
ਇਸ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਵਾਲੇ ਕਮਿਸ਼ਨ ਸੀ.ਏ.ਸੀ.ਪੀ ਬਾਰੇ ਬੋਲਦਿਆਂ ਵਿਕਰਮਜੀਤ ਨੇ ਦੱਸਿਆ ਕਿ ਪੰਜਾਬ ਤੋਂ ਵੀ ਕੋਈ ਨੁਮਾਇੰਦਗੀ ਨਹੀਂ ਹੈ ਅਤੇ ਅਸਲ ਵਿੱਚ ਕਿਸਾਨ ਪ੍ਰਤੀਨਿਧੀਆਂ ਲਈ ਰਾਖਵੀਆਂ ਗੈਰ-ਸਰਕਾਰੀ ਮੈਂਬਰਾਂ ਦੀਆਂ ਦੋ ਅਸਾਮੀਆਂ ਵੀ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਹਨ।
ਉਨ੍ਹਾਂ ਇਹ ਮਾਮਲਾ ਮਾਨਸੂਨ ਸੈਸ਼ਨ ਵਿੱਚ ਵੀ ਉਠਾਇਆ ਸੀ, ਜਿੱਥੇ ਖੇਤੀਬਾੜੀ ਮੰਤਰੀ ਨੇ ਆਪਣੇ ਜਵਾਬ ਵਿੱਚ ਇਹ ਮੰਨਿਆ ਸੀ ਕਿ ਸੀਏਸੀਪੀ ਵਿੱਚ ਦੋ ਅਸਾਮੀਆਂ ਖਾਲੀ ਹਨ, ਪਰ ਪੰਜਾਬ ਦੇ ਕਿਸਾਨਾਂ ਨੂੰ ਨੁਮਾਇੰਦਗੀ ਦੇਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਸੀ। ਜਦੋਂ ਕਿ ਅੱਜ ਦੇ ਜਵਾਬ ਵਿੱਚ ਵੀ ਇਸ ਸਵਾਲ ਦਾ ਇਹੀ ਜਵਾਬ ਸੀ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ