ਸੰਸਾਰ

ਐਬਸਫੋਰਡ ਪੁਲਿਸ ਵੱਲੋਂ ਬਜ਼ੁਰਗ ਜੋੜੇ ਦੇ ਕਤਲ ਸੰਬੰਧੀ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | December 17, 2022 05:16 PM

 

ਸਰੀ- ਐਬਸਫੋਰਡ ਵਿਚ ਮਈ ਮਹੀਨੇ ਵਿਚ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਵੱਲੋਂ ਤਿੰਨ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਉਨ੍ਹਾਂ ਉਪਰ ਫਸਟ ਡਿਗਰੀ ਕਤਲ ਦੇ ਦੋਸ਼ ਲਾਏ ਗਏ ਹਨ।

ਐਬਸਫੋਰਡ ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਤਲ ਕੀਤੇ ਜੋੜੇ ਦੀ ਪਛਾਣ ਐਬਟਸਫੋਰਡ ਦੀ ਰਹਿਣ ਵਾਲੀ 77 ਸਾਲਾ ਅਰਨੋਲਡ ਡੀ ਜੋਂਗ ਅਤੇ ਉਸ ਦੀ ਪਤਨੀ 76 ਸਾਲਾ ਜੋਏਨ ਡੀ ਜੋਂਗ ਵਜੋਂ ਹੋਈ ਸੀ, ਜਿਹਨਾਂ ਦੇ ਮ੍ਰਿਤਕ ਸਰੀਰ ਮਈ 2022 ਨੂੰ ਐਬਸਫੋਰਡ ਦੇ ਆਰਕੇਡੀਅਨ ਵੇਅ ਦੇ 33600-ਬਲਾਕ ਵਿਚ ਉਨ੍ਹਾਂ ਦੀ ਰਿਹਾਇਸ਼ ਉੱਪਰ ਮਿਲੇ ਸਨ। ਪਤਾ ਲੱਗਿਆ ਹੈ ਕਿ ਉਹ ਇਕ ਲੋਕਲ ਟਰੱਕਿੰਗ ਕੰਪਨੀ ਦੇ ਮਾਲਕ ਸਨ।

16 ਦਸੰਬਰ ਨੂੰ ਆਈਹਿਟ ਦੇ ਜਾਂਚ ਅਧਿਕਾਰੀਆਂ ਨੇ ਐਬਟਸਫੋਰਡ ਪੁਲਿਸ ਦੀ ਟੀਮ ਨਾਲ ਮਿਲ ਕੇ ਇਸ ਦੋਹਰੇ ਕਤਲ ਲਈ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਪੰਜਾਬੀ ਨੌਜਵਾਨ ਹਨ ਅਤੇ ਤਿੰਨੇ ਹੀ ਸਰੀ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿਚ 20 ਸਾਲਾ ਗੁਰਕਰਨ ਸਿੰਘ,  22 ਸਾਲਾ ਅਭਿਜੀਤ ਸਿੰਘ ਅਤੇ 22 ਸਾਲਾ ਖੁਸ਼ਵੀਰ ਤੂਰ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਲਾਫ ਪਹਿਲੇ ਦਰਜੇ ਦੇ ਕਤਲ ਦੇ ਦੋ ਦੋ ਲਾਏ ਲਾਏ ਗਏ ਹਨ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ