ਖੇਡ

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਦਾ ਹੋਇਆ ਸ਼ਾਨਦਾਰ ਅਗਾਜ਼

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | December 19, 2022 06:58 PM

ਅੰਮ੍ਰਿਤਸਰ-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉਥੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ। ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਫ਼ਿਰ ਹੋਰ ਗਤੀਵਿਧੀਆਂ ਨੂੰ ਆਪਣੇ ਵਿੱਦਿਅਕ ਕਾਲ ਸਮੇਂ ਲਾਜ਼ਮੀ ਵਿਸ਼ੇ ਦੇ ਤੌਰ ’ਤੇ ਲੈਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਦੇ ਮੈਦਾਨ ਵਿਖੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਕਰਨ ਮੌਕੇ ਉਪ ਕੁਲਪਤੀ ਲੈਫ਼. ਜਨਰਲ ਜੇ. ਐੱਸ. ਚੀਮਾ ਨੇ ਕੀਤਾ। ਇਸ ਟੂਰਨਾਮੈਂਟ ’ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 28 ਟੀਮਾਂ ਭਾਗ ਲੈ ਰਹੀਆਂ ਹਨ।

ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਉਪ ਕੁਲਪੰਤੀ ਡਾ. ਚੀਮਾ ਦੀ ਹਾਕੀ ਦੀਆਂ ਟੀਮਾਂ ਨਾਲ ਜਾਣ ਪਛਾਣ ਕਰਵਾਈ। ਇਸ ਮੌਕੇ ਡਾ. ਚੀਮਾ ਨੇ ਕਾਲਜ ਵਿਖੇ ਟੂਰਨਾਮੈਂਟ ਦੇ ਅਗਾਜ਼ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪਹਿਲੀ ਚੈਂਪੀਅਨਸ਼ਿਪ ਹੈ, ਜਿਹੜੀ ਕਿ ਇੰਟਰ ਯੂਨੀਵਰਸਿਟੀ ਪੱਧਰ ’ਤੇ ਕਰਵਾਈ ਜਾ ਰਹੀ ਹੈ, ਜਿਸ ਦਾ ਫ਼ਾਈਨਲ ਮੈਚ 24 ਦਸੰਬਰ ਨੂੰ ਖੇਡਿਆ ਜਾਵੇਗਾ।

ਇਸ ਮੌਕੇ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਉਕਤ ਯੂਨੀਵਰਸਿਟੀ ਦਾ ਪਹਿਲਾਂ ਇੰਟਰ ਟੂਰਨਾਮੈਂਟ ਕਰਵਾਉਣ ਦਾ ਸੁਭਾਗ ਕਾਲਜ ਨੂੰ ਪ੍ਰਾਪਤ ਹੋਇਆ ਹੈ ਅਤੇ ਇਸ ਮੁਕਾਬਲੇ ’ਚ ਜੰਮੂ, ਕਸ਼ਮੀਰ, ਸ਼ਿਮਲਾ, ਅਲੀਗੜ੍ਹ, ਕੁਰੂਕੇਸ਼ਤਰ, ਸਹਾਰਨਪੁਰ, ਅਯੁਧਿਆ, ਨੈਨੀਤਾਲ, ਸਿਰਸਾ, ਲੁਧਿਆਣਾ ਹਿਸਾਰ, ਚੰਡੀਗੜ੍ਹ, ਮੇਰਠ, ਬਰੇਲੀ, ਰੋਹਤਕ, ਭਿਵਾਨੀ ਆਦਿ ਸਮੇਤ ਕਰੀਬ 28 ਟੀਮਾਂ ਹਾਕੀ ਦਾ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਦਾ ਮੈਚ ਦੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਅਤੇ ਕਮਾਊ ਯੂਨੀਵਰਸਿਟੀ, ਨੈਨੀਤਾਲ ਦਰਮਿਆਨ ਖੇਡਿਆ ਗਿਆ। ਜਿਸ ’ਚ 20-0 ਦੇ ਫ਼ਰਕ ਨਾਲ ਸਪੋਰਟਸ ਯੂਨੀਵਰਸਿਟੀ ਜੇਤੂ ਰਹੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਕੁਲ 9 ਮੈਚ ਖੇਡੇ ਗਏ।

ਇਸ ਟੂਰਨਾਮੈਂਟ ਦੌਰਾਨ ਗੌਰਮਿੰਟ ਸਪੋਰਟਸ ਕਾਲਜ, ਜਲੰਧਰ ਪ੍ਰਿੰਸੀਪਲ ਡਾ. ਰਾਜਬੀਰ ਸਿੰਘ, ਡਾਇਰੈਕਟਰ ਸਪੋਰਟਸ ਐਂਡ ਕੰਟਰੋਲਰ ਐਗਜੈਮੀਨੇਸ਼ਨ ਪ੍ਰੋ: ਅਭੀਨਵ ਵਾਲੀਆ ਅਤੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਡਾ. ਸਨੇਹ ਲੱਤਾ (ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ), ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ