ਧਰਮ

ਵਿਧਾਨ ਸਭਾ ਦੇ ਸਪੀਕਰ ਵੱਲੋਂ ਚਾਰਾਂ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ

ਕੌਮੀ ਮਾਰਗ ਬਿਊਰੋ | December 23, 2022 06:38 PM

ਚੰਡੀਗੜ੍ਹ- ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚਾਰਾਂ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਤਹਿ ਦਿੱਲੋਂ ਸ਼ਰਧਾਂਜਲੀ ਦਿੱਤੀ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ (18 ਸਾਲ) ਅਤੇ ਜੁਝਾਰ ਸਿੰਘ (14 ਸਾਲ) ਨੇ ਵੱਡੀ ਗਿਣਤੀ ਮੁਗ਼ਲ ਫ਼ੌਜਾਂ ਨਾਲ ਅਨੋਖਾ ਯੁੱਧ ਲੜਦੇ ਹੋਏੇ ਚਮਕੌਰ ਦੀ ਗੜ੍ਹੀ ਵਿੱਚ 22 ਦਸੰਬਰ ਦੀ ਸਵੇਰ ਨੂੰ ਸ਼ਹੀਦੀ ਪਾਈ ਜਦਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ (ਸੱਤ ਸਾਲ ਗਿਆਰਾਂ ਮਹੀਨੇ) ਤੇ ਸਾਹਿਬਜ਼ਾਦਾ ਫ਼ਤਹਿ ਸਿੰਘ (ਪੰਜ ਸਾਲ ਦਸ ਮਹੀਨੇ) ਨੂੰ ਸਰਹਿੰਦ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਸ. ਸੰਧਵਾਂ ਨੇ ਕਿਹਾ ਕਿ ਸਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਆਪਣੇ ਅਕੀਦੇ ਅਤੇ ਵਿਸ਼ਵਾਸਾਂ ਪ੍ਰਤੀ ਦ੍ਰਿੜਤਾ ਦਾ ਅਜਿਹਾ ਪ੍ਰਗਟਾਵਾ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਕੀਦੇ ਵਿੱਚ ਪੱਕੇ ਰਹਿਣ ਦੀ ਅਪੀਲ ਕਰਦੇ ਹੋਏ ਸਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਸੇਧ ਲੈਣ ਲਈ ਕਿਹਾ ਹੈ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ