ਹਰਿਆਣਾ

ਸਿੱਖ ਸਿਧਾਂਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਗੁਰਦੁਆਰਾ ਐਕਟ 2014 ਵਿੱਚ ਕਰੇ ਸੋਧ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | December 31, 2022 03:13 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਸਤੰਬਰ 2022 ਨੂੰ ਸੁਪਰੀਮ ਕੋਰਟ ਵੱਲੋਂ ਕਾਨੂੰਨੀ ਮਾਨਤਾ ਮਿਲੀ ਹੈ ਇਹ ਫੈਸਲਾ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ 18 ਮਹੀਨਿਆਂ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਗੁਰਦੁਆਰਾ ਐਕਟ 2014 ਵਿੱਚ ਸੋਧ ਕਰਕੇ ਨਵੀਂ ਪੈਟਰਨ (ਸਰਪ੍ਰਸਤ) ਦੀ ਪੋਸਟ ਬਣਾਈ ਗਈ ਹੈ ਜੋ ਪੋਸਟ ਗੁਰਮਰਿਯਾਦਾ ਦੇ ਵਿਰੁੱਧ ਹੈ ਜਿਸ ਬਾਰੇ ਮਾਣਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਗੁਰਮਰਿਯਾਦਾ ਤੋਂ ਜਾਣੂੰ ਵੀ ਕਰਵਾ ਦਿੱਤਾ ਗਿਆ ਸੀ ਕੇ ਦੁਨੀਆਂ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਰਪ੍ਰਸਤ ਕੇਵਲ ਤੇ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਕੋਈ ਵਿਅਕਤੀ ਨਹੀਂ ਹੋ ਸਕਦਾ ਇਸ ਲਈ ਹਰਿਆਣਾ ਸਰਕਾਰ ਨੂੰ ਅਪੀਲ ਕਰਦੇ ਹਾਂ ਕੇ ਗੁਰਦੁਆਰਾ ਐਕਟ 2014 ਵਿੱਚ ਸਿੱਖ ਸਿਧਾਂਤ ਨੂੰ ਸਮਝਦੇ ਹੋਏ ਸਿੱਖ ਭਾਵਨਾਵਾਂ ਅਨੁਸਾਰ ਤੁਰੰਤ ਇਸ ਪੋਸਟ ਦੀ ਸੋਧ ਕੀਤੀ ਜਾਵੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇੱਕ ਲਿਖਤੀ ਪ੍ਰੈਸ ਨੋਟ ਜਾਰੀ ਕਰਕੇ ਮੀਡੀਆ ਨਾਲ ਕੀਤਾ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਵਿਧਾਨ ਸਭਾ ਹਰਿਆਣਾ ਵਿਚ ਗੁਰਦੁਆਰਾ ਐਕਟ 2014 ਵਿੱਚ ਕੀਤੀ ਸੋਧ ਦਾ ਬਿੱਲ ਪਾਸ ਕਰਨ ਸਮੇਂ ਹਰਿਆਣਾ ਸਰਕਾਰ ਵਿਰੋਧੀ ਧਿਰ ਦੇ ਵਿਧਾਇਕਾਂ ਸ੍ਰੀ ਬੀ ਬੀ ਬਤਰਾ ਹਲਕਾ ਰੋਹਤਕ, ਸਮਸ਼ੇਰ ਸਿੰਘ ਗੋਗੀ ਹਲਕਾ ਅਸੰਧ, ਸ਼ੀਸ਼ਪਾਲ ਕੇਹਰਵਾਲਾ ਹਲਕਾ ਕਾਲਾਂਵਾਲੀ ਅਤੇ ਹੋਰਾਂ ਵੱਲੋਂ ਵੀ ਵਿਧਾਨ ਸਭਾ ਵਿੱਚ ਪੈਟਰਨ ਪੋਸਟ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ ਮੇਰੇ ਵੱਲੋਂ ਕੀਤੇ ਗਏ ਇਤਰਾਜ਼ ਉਪਰ ਹੁਣ ਹਰ ਪਾਸੇ ਤੋਂ ਮੋਹਰ ਲੱਗੀ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਮੇਰੇ ਵਿਰੋਧ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਸਰਪ੍ਰਸਤ ਪੋਸਟ ਦਾ ਵਿਰੋਧ ਕੀਤਾ ਗਿਆ ਸੀ ਹੁਣ ਵਿਰੋਧੀ ਧਿਰ ਦੇ ਗੈਰ ਸਿੱਖ ਵਿਧਾਇਕ ਵੀ ਇਸਦਾ ਵਿਰੋਧ ਕਰ ਰਹੇ ਹਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਮਾਣਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰ ਨੇ ਮੈਨੂੰ ਹੀ ਇਸ ਪੋਸਟ ਤੇ ਸੇਵਾ ਕਰਨ ਲਈ ਕਿਹਾ ਸੀ ਪਰ ਇੱਕ ਸਿੱਖ ਪ੍ਰਚਾਰਕ ਹੋਣ ਦੇ ਨਾਤੇ ਮੈਂ ਇਸ ਪੋਸਟ ਨੂੰ ਗੁਰਮਰਿਯਾਦਾ ਦੇ ਉਲਟ ਜਾਣਕੇ ਮਨਾਂ ਕਰ ਦਿੱਤਾ ਸੀ ਮੇਰੀ ਹਰਿਆਣਾ ਸਰਕਾਰ ਨੂੰ ਅਪੀਲ ਹੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਇਸ ਗੈਰ ਸਿਧਾਂਤਕ ਪੋਸਟ ਨੂੰ ਖਤਮ ਕੀਤਾ ਜਾਵੇ ਜਾਂ ਇਸ ਦਾ ਨਾਮ ਬਦਲਿਆ ਜਾਵੇ ਤਾਂ ਕਿ ਸਿੱਖ ਹਿਰਦੇ ਸ਼ਾਂਤ ਹੋ ਸਕਣ ਤੇ ਗੁਰਮਰਿਯਾਦਾ ਲਾਗੂ ਹੋ ਸਕੇ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਮੁੱਖ ਮੰਤਰੀ ਸਾਹਿਬ ਹਰਿਆਣਾ ਸ੍ਰੀ ਮਨੋਹਰ ਲਾਲ ਖੱਟੜ ਨੇ ਪਹਿਲਾਂ ਵੀ ਸਿੱਖ ਭਾਵਨਾਵਾਂ ਅਨੁਸਾਰ ਸਿੱਖ ਗੁਰੂਆਂ ਨਾਲ ਸਬੰਧਤ ਸ਼ਤਾਬਦੀਆਂ ਨੂੰ ਸਿਰਸਾ ਯਮੁਨਾਨਗਰ ਪਾਨੀਪਤ ਵਿੱਚ ਸੂਬਾ ਪੱਧਰ ਤੇ ਮਨਾਉਣਾ ਕੀਤਾ ਹੈ ਹੁਣ ਵੀ ਸਿੱਖ ਭਾਵਨਾਵਾਂ ਨੂੰ ਸਮਝਦੇ ਹੋਏ ਮੇਰੇ ਵੱਲੋਂ ਉਠਾਈ ਪੂਰੀ ਕੌਮ ਦੀ ਇਸ ਮੰਗ ਨੂੰ ਜ਼ਰੂਰ ਪ੍ਰਵਾਨ ਕਰਨਗੇ

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ