ਸੰਸਾਰ

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿਚ ਕੀਤਾ ਵਾਧਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 02, 2023 05:08 PM
 

ਅੰਮ੍ਰਿਤਸਰ- ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।
 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ