ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪੁਰਾਤਨ ਮਰਿਆਦਾ ਅਨੁਸਾਰ ਸਿੰਘ ਸਭਾ ਦੇ ਮੁੱਖ ਦਫ਼ਤਰ ਵਿਰਾਸਤੀ ਮਾਰਗ ਤੋਂ ਅੱਜ ਦੁਪਹਿਰ 12 ਵਜੇ ਨਗਰ ਕੀਰਤਨ ਕੱਢਿਆ ਜਾਵੇਗਾ। ਜਾਣਕਾਰੀ ਦਿੰਦੇ ਪ੍ਰਧਾਨ ਅਨੂਪ ਸਿੰਘ ਵਿਰਦੀ ਤੇ ਜਨਰਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪੁਰਾਤਨ ਮਰਿਆਦਾ ਅਨੁਸਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਜਾਵੇਗਾ।

ਇਹ ਨਗਰ ਕੀਰਤਨਸ੍ਰੀ ਗੁਰੂ ਗ੍ਰੰਥਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸੱਦਾ ਪੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਪ੍ਰਧਾਨ ਸ਼੍ਰੋਮਣੀ ਕਮੇਟੀ, ਸਕੱਤਰ ਸ਼੍ਰੋਮਣੀ ਕਮੇਟੀ, ਸਕੱਤਰ ਧਰਮ ਪ੍ਰਚਾਰ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਬੀਬੀਆਂ ਦੇ ਜਥੇ, ਸਕੂਲ, ਸ਼ਬਦ ਚੋਂਕੀ ਜਥੇ ਆਦਿ ਨੂੰ ਦਿੱਤੇ ਗਏ ਹਨ। ਨਗਰ ਕੀਰਤਨ ਦੁਪਹਿਰ 12 ਵਜੇ ਅਰਦਾਸ ਉਪਰੰਤ ਅਰੰਭ ਹੋਵੇਗਾ। ਨਗਰ ਕੀਰਤਨ ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਮਿਸ਼ਰੀ ਬਜ਼ਾਰ, ਦਾਲ ਮੰਡੀ, ਢਾਬ ਵਸਤੀ ਰਾਮ, ਚਿੰਤਪੂਰਨੀ ਚੌਂਕ, ਜੋੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚਾਟੀਵਿੰਡ ਚੌਕ, ਤਰਨਤਾਰਨ ਰੋਡ, ਨਿਊ ਬਾਬਾ ਦੀਪ ਸਿੰਘ ਮਾਰਗ, ਸੁਲਤਾਨਵਿੰਡ ਰੋਡ, ਸੁਲਤਾਨਵਿੰਡ ਗੇਟ, ਪੁਰਾਣੀ ਲੱਕੜ ਮੰਡੀ, ਬਜ਼ਾਰ ਪੇਟੀਆਂ ਰਾਹੀਂ ਹੁੰਦਾ ਹੋਇਆ ‘ਗੁਰੁ ਨਾਨਕ ਗੁਰੂ ਗੋਬਿੰਦ ਸਿੰਘ ਭਵਨ ਦਫਤਰ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਪੂਰਨ ਹੋਵੇਗਾ।