ਸੰਸਾਰ

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸੰਗਤਾਂ ਨੇ ਨਵਾਂ ਸਾਲ ਉਤਸ਼ਾਹ ਨਾਲ ਮਨਾਇਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 04, 2023 07:49 PM

 

ਸਰੀ- ਇਸ ਸਾਲ ਗੁਰਦੁਆਰਾ ਨਾਨਕ ਨਿਵਾਸ ਨੰਬਰ ਪੰਜ ਰੋਡ , ਰਿਚਮੰਡ ਵਿਖੇ ਸੰਗਤਾਂ ਨੇ ਨਵੇਂ ਸਾਲ ਨੂੰ ਬਹੁਤ ਹੀ ਉਤਸ਼ਾਹ ਨਾਲ ਜੀ ਆਇਆਂ ਆਖਿਆ। 31 ਦਸੰਬਰ ਅਤੇ ਪਹਿਲੀ ਜਨਵਰੀ ਦੋਨੋਂ ਦਿਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਲਵਾਈ ਅਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ।  

ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਦੇ ਰਾਗੀ ਗਿਆਨੀ ਨਵਨੀਤ ਸਿੰਘ,  ਗਿਆਨੀ ਹਰਦਮਦੀਪ ਸਿੰਘ,  ਗਿਆਨੀ ਗੁਰਜੋਤ ਸਿੰਘ,  ਗਿਆਨੀ ਕੁਲਦੀਪ ਸਿੰਘ,  ਬੀਬੀ ਸ਼ਮਿੰਦਰਜੀਤ ਕੌਰ ਨੇ ਦੋਵੇਂ ਦਿਨ ਬਹੁਤ ਹੀ ਅਨੰਦਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਬੀਬੀਆਂ ਅਤੇ ਸੇਵਾਦਾਰਾਂ ਨੇ ਲੰਗਰ ਦੀ ਬਹੁਤ ਹੀ ਪਿਆਰ ਅਤੇ ਸ਼ਰਧਾ ਨਾਲ ਸੇਵਾ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਦੋਵੇਂ ਦਿਨ ਸੇਵਾ ਵਿਚ ਜੁੱਟੇ ਰਹੇ। ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਸਭ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਸਾਲ ਦੀਆਂ ਵਧਾਈ ਦਿੱਤੀ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ