ਹਰਿਆਣਾ

ਜਥੇਦਾਰ ਦਾਦੂਵਾਲ ਨਾਲ ਮੁਲਾਕਾਤ ਲਈ ਗੁਰਦੁਆਰਾ ਦਾਦੂ ਸਾਹਿਬ ਪੁੱਜੇ ਮਹੰਤ ਕਰਮਜੀਤ ਸਿੰਘ

ਕੌਮੀ ਮਾਰਗ ਬਿਊਰੋ | January 12, 2023 09:38 PM


 ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨਾਲ ਮੁਲਾਕਾਤ ਕਰਨ ਵਾਸਤੇ ਉਨਾਂ ਦੇ ਮੁੱਖ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਦੇਰ ਸ਼ਾਮ ਨਾਲ ਪੁੱਜੇ ਅਤੇ 2 ਘੰਟੇ ਬੰਦ ਕਮਰਾ ਜਥੇਦਾਰ ਦਾਦੂਵਾਲ ਜੀ ਨਾਲ ਮੁਲਾਕਾਤ ਕੀਤੀ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਜਥੇਦਾਰ ਦਾਦੂਵਾਲ ਜੀ ਨੇ ਇਸ ਗਲ ਦੀ ਪੁਸ਼ਟੀ ਕਰਦਿਆਂ ਕਿਹਾ ਗੁਰੂ ਘਰ ਸਭ ਦੇ ਸਾਂਝੇ ਹੁੰਦੇ ਹਨ ਅਤੇ ਇਥੇ ਕੋਈ ਵੀ ਆ ਸਕਦਾ ਹੈ ਕਿਸੇ ਦੇ ਆਉਣ ਦੀ ਮਨਾਹੀ ਨਹੀਂ ਹੈ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਉਨਾਂ ਦੇ ਪਾਸ ਪੁੱਜੇ ਸਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਅਤੇ ਜਰਨਲ ਸਕੱਤਰ ਧਮੀਜਾ ਨੇ ਹਰਿਆਣਾ ਕਮੇਟੀ ਦੇ ਪ੍ਰਬੰਧਾਂ ਨੂੰ ਸੁਚੱਜਾ ਚਲਾਉਣ ਵਾਸਤੇ ਉਨਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ ਸੀ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿਚ ਲਿਆਉਣ ਅਤੇ ਕਨੂੰਨੀ ਮਾਨਤਾ ਪ੍ਰਾਪਤ ਕਰਨ ਲਈ ਸਾਨੂੰ ਬਹੁਤ ਜੱਦੋ-ਜਹਿਦ ਕਰਨੀ ਪਈ ਪੰਜਾਬ ਦੀ ਬਾਦਲ ਸਰਕਾਰ ਦੇ ਝੂਠੇ ਮੁਕੱਦਮੇ ਵੀ ਝੱਲਣੇ ਪਏ ਤੇ ਜੇਲ ਯਾਤਰਾ ਵੀ ਕਰਨੀ ਪਈ ਜਿਸ ਸੰਸਥਾ ਨੂੰ ਬਣਾਉਣ ਵਾਸਤੇ ਹਰਿਆਣਾ ਦੇ ਸਿੱਖਾਂ ਨੂੰ ਸਾਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਸ ਸੰਸਥਾ ਨੂੰ ਬਰਬਾਦ ਹੁੰਦਾ ਉਹ ਨਹੀਂ ਵੇਖ ਸਕਦੇ ਉਸਦੀ ਚੜਦੀਕਲਾ ਲਈ ਉਹ ਆਪਣੇ ਸਾਥੀਆਂ ਹਰਿਆਣਾ ਕਮੇਟੀ ਦੇ ਨਵੇਂ ਅਤੇ ਪੁਰਾਣੇ ਮੈਂਬਰ ਸਾਹਿਬਾਨਾਂ ਦੀ ਸਲਾਹ ਨਾਲ ਯਤਨਸ਼ੀਲ ਰਹਿਣਗੇ ਸੰਸਥਾਵਾਂ ਦੇ ਪਰਬੰਧਕ ਤਾਂ ਬਦਲਦੇ ਰਹਿੰਦੇ ਹਨ ਪਰ ਚੰਗੀ ਸੰਸਥਾ ਦਾ ਕਾਇਮ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ ਅਖੀਰ ਦਾਦੂਵਾਲ ਜੀ ਨੇ ਕਿਹਾ ਕੇ ਹਰਿਆਣਾ ਕਮੇਟੀ ਦੇ ਨਵੇਂ ਅਤੇ ਪੁਰਾਣੇ ਮੈਂਬਰ ਸਾਹਿਬਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਹਰਿਆਣਾ ਕਮੇਟੀ ਦੀ ਚੜਦੀਕਲਾ ਵਾਸਤੇ ਅਗਲੀ ਰਣਨੀਤੀ ਜਲਦੀ ਉਲੀਕੀ ਜਾਵੇਗੀ

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ