ਧਰਮ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 27 ਜਨਵਰੀ ਨੂੰ ਹੋਵੇਗਾ ਅੰਮ੍ਰਿਤ ਸੰਚਾਰ ਸਮਾਗਮ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 19, 2023 07:38 PM
 
 
ਅੰਮ੍ਰਿਤਸਰ-ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 27 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਅੰਮਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਿਸ ਸਬੰਧ ਵਿਚ ਅੱਜ ਧਰਮ ਪ੍ਰਚਾਰ ਲਹਿਰ ਦੇ ਮੈਂਬਰ ਇੰਚਾਰਜ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸਮੂਹ ਜਥਿਆਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਸਮਾਗਮ ਕਰਕੇ ਸੰਗਤਾਂ ਨੂੰ ਅੰਮ੍ਰਿਤ ਛਕਣ ਵਾਸਤੇ ਪ੍ਰੇਰਨਾ ਕਰਨ ਲਈ ਕਿਹਾ। ਭਾਈ ਮਹਿਤਾ ਨੇ ਕਿਹਾ ਕਿ ਗੁਰੂ ਹੁਕਮਾਂ ਅਨੁਸਾਰ ਹਰ ਸਿੱਖ ਲਈ ਅੰਮ੍ਰਿਤਧਾਰੀ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਪ੍ਰਚਾਰਕ ਜਥਿਆਂ ਅਤੇ ਸਿੱਖ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚ ਕਰਕੇ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਸਤਿੰਦਰਪਾਲ ਸਿੰਘ ਜੋਲੀ, ਸ. ਜਗਜੀਤ ਸਿੰਘ ਖਾਲਸਾ, ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਤਵੰਤ ਸਿੰਘ, ਭਾਈ ਖਜਾਨ ਸਿੰਘ, ਭਾਈ ਜਸਪਾਲ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ, ਬੀਬੀ ਰੁਪਿੰਦਰ ਕੌਰ, ਭਾਈ ਰਣਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Have something to say? Post your comment

 

ਧਰਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਪੰਜਾਬ ਦੇ ਰਾਜਪਾਲ ਵੱਲੋਂ ਕਬੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450ਵੀਂ ਸ਼ਤਾਬਦੀ ਸਬੰਧੀ 13 ਤੋਂ 18 ਸਤੰਬਰ ਤੱਕ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਸ੍ਰੀ ਹੇਮਕੁੰਟ ਸਾਹਿਬ ਨੂੰ ਉਤਰਾਖੰਡ ਸਰਕਾਰ ਵੱਲੋਂ ਹਿੰਦੂ ਧਾਮਾਂ ਵਿਚ ਦਰਜ ਕਰਕੇ ਯਾਤਰੂਆਂ ਦੀ ਰਿਜਸਟ੍ਰੇਸਨ ਕਰਨ ਦੇ ਅਮਲ ਫਿਰਕੂ ਸੋਚ : ਮਾਨ

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ