BREAKING NEWS
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ

ਨੈਸ਼ਨਲ

ਦਿੱਲੀ ਵਿਚ ਲਿਖੇ ਗਏ ਖਾਲਿਸਤਾਨੀ ਨਾਹਰਿਆ ਦੀ ਆੜ ਵਿਚ ਸਿੱਖਾਂ ਨੂੰ ਕੀਤਾ ਜਾ ਰਿਹਾ ਹੈ ਖੱਜਲ ਖੁਆਰ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 23, 2023 07:38 PM

ਨਵੀਂ ਦਿੱਲੀ- ਦਿੱਲੀ ਦੇ ਕਈ ਇਲਾਕਿਆ ਅੰਦਰ ਬੀਤੀ 19 ਜਨਵਰੀ ਨੂੰ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਿਖੇ ਗਏ ਸਨ ਜਿਸ ਦੀ ਆੜ ਵਿਚ ਪੁਲਿਸ ਵਲੋਂ ਸਿੱਖਾਂ ਨੂੰ ਥਾਣੇ ਅੰਦਰ ਸਦ ਕੇ ਪੁੱਛਗਿਛ ਕੀਤੀ ਜਾ ਰਹੀ ਹੈ । ਜਦੋ ਇਕ ਸਿੱਖ ਨੇ ਉਨ੍ਹਾਂ ਨੂੰ ਸੁਆਲ ਕੀਤਾ ਗਿਆ ਕਿ ਅਸੀ ਇਕ ਹੇਰਾਫੇਰੀ ਦੇ ਮਾਮਲੇ ਦੀ ਸ਼ਿਕਾਇਤ ਦੋ ਮਹੀਨੇ ਪਹਿਲਾਂ ਦਰਜ਼ ਕਰਵਾਈ ਸੀ ਤੇ ਇਕ ਬੀਤੇ ਸਾਲ ਫਰਵਰੀ ਦੀ ਵੀਂ ਹੈ ਓਸ ਤੇ ਅਜ ਤਕ ਕੋਈ ਕਾਰਵਾਈ ਨਹੀਂ ਹੋਈ ਹੈ ਜਦਕਿ ਚਾਰ ਦਿਨ ਪਹਿਲਾਂ ਦੀਵਾਰਾਂ ਤੇ ਸਲੋਗਨ ਲਿਖੇ ਜਾਣ ਨਾਲ ਪੁਲਿਸ ਇੰਨੀ ਜਲਦੀ ਹਰਕਤ ਵਿਚ ਕਿਉਂ.? ਨਾਲ ਹੀ ਉਨ੍ਹਾਂ ਕਿਹਾ ਕਿ ਸਾਡਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਕਿ ਇਹ ਸਾਨੂੰ ਸਿੱਖ ਹੋਣ ਦੇ ਨਾਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਪੁਲਿਸ ਵਲੋਂ ਦਸਿਆ ਗਿਆ ਕਿ ਸਾਨੂੰ ਨਾਹਰੇ ਲਿਖਣ ਵਾਲਿਆਂ ਦੀ ਭਾਲ ਵਿਚ ਰੁਟੀਨ ਕਾਰਵਾਈ ਤਾਂ ਕਰਣੀ ਪਵੇਗੀ । ਜਿਕਰਯੋਗ ਹੈ ਕਿ ਦਿੱਲੀ ਵਿਚ ਬੀਤੀ 19 ਜਨਵਰੀ ਨੂੰ ਕਿਸੇ ਵਲੋਂ ਵੱਖ ਵੱਖ ਇਲਾਕਿਆ ਅੰਦਰ ਦੀਵਾਰਾਂ ਤੇ ਖਾਲਿਸਤਾਨੀ ਸਲੋਗਨ ਲਿਖੇ ਗਏ ਸਨ ਜਿਸ ਦਾ ਪਤਾ ਲਗਣ ਤੇ ਪੁਲਿਸ ਵਲੋਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ ਤੇ ਪੁਲਿਸ ਪੀ ਆਰ ਓ ਵਲੋਂ ਵੀਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ, ਦੇ ਬਾਵਜੂਦ ਦੀਵਾਰਾਂ ਤੇ ਲਿਖਣ ਵਾਲਿਆਂ ਤਕ ਪਹੁੰਚਣ ਦੀ ਬਜਾਏ ਫੋਨ ਜਾ ਪੁਲਿਸ ਵਾਲਿਆਂ ਨੂੰ ਸਿੱਖਾਂ ਦੇ ਘਰ ਭੇਜ ਕੇ ਥਾਣੇ ਸੱਦਿਆ ਜਾ ਰਿਹਾ ਹੈ, ਜਿਸ ਨਾਲ ਮਾਮਲੇ ਨਾਲ ਕਿਸੇ ਕਿਸਮ ਦਾ ਸੰਬੰਧ ਨਾ ਹੋਣ ਕਰਕੇ ਵੀਂ ਸਿੱਖ ਖੱਜਲ ਖੁਆਰ ਹੋ ਰਹੇ ਹਨ ।

Have something to say? Post your comment

ਨੈਸ਼ਨਲ

ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਜਲਾਵਤਨੀ ਸਿੰਘ ਭਾਈ ਸੋਹਣ ਸਿੰਘ ਕੰਗ ਜਰਮਨੀ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਰਿਹਾਅ

ਬੀਬੀਸੀ ਦਸਤਾਵੇਜ਼ੀ ਫਿਲਮ ਦੀ ਸਕ੍ਰੀਨਿੰਗ: ਡੀਯੂ ਵਿੱਚ ਕਈ ਵਿਦਿਆਰਥੀ ਹਿਰਾਸਤ ਵਿੱਚ, ਸੀਆਰਪੀਸੀ ਧਾਰਾ 144 ਲਗਾਈ ਗਈ

ਸਦਰ ਬਾਜ਼ਾਰ ਦੇ ਵਪਾਰੀਆਂ ਵਲੋਂ ਪਿਛਲੇ 14 ਦਿਨਾਂ ਤੋਂ ਸੀਲਿੰਗ ਖਿਲਾਫ ਜਾਰੀ ਹੈ ਸੰਘਰਸ਼

ਗੋਹਾਨਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਸਤਾਵਿਤ ਰੈਲੀ ਨੂੰ ਅਸਫਲ ਕਰਨ ਲਈ ਸਰਪੰਚ ਹੋਏ ਲਾਮਬਧ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ

ਹੁਣ ਜਦੋਂ ਸ਼ੇਖਾਵਤ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਮੁਤਾਬਕ ਮੰਨਿਆ ਕਿ ਬੰਦੀ ਸਿੰਘਾਂ ਨੁੰ ਰਿਹਾਅ ਕੀਤਾ ਜਾਣਾ ਚਾਹੀਦੈ ਤਾਂ ਫਿਰ ਉਹ ਤੁਰੰਤ ਰਿਹਾਅ ਹੋਣ : ਸੁਖਬੀਰ ਸਿੰਘ ਬਾਦਲ

ਲੱਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

1984 ਸਿੱਖ ਕਤਲੇਆਮ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੀਐਫਐਸਐਲ ਰਿਪੋਰਟ ਨੂੰ ਵਰਤ ਸਕਦਾ ਹੈ ਆਪਣੇ ਬਚਾਅ ਲਈ