BREAKING NEWS
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ

ਪੰਜਾਬ

ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ, ਦੇਸ਼ ਭਰ ਵਿੱਚ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸੂਬੇ ਵਜੋਂ ਦਰਸਾਇਆ

ਕੌਮੀ ਮਾਰਗ ਬਿਊਰੋ | January 24, 2023 04:55 PM

ਮੁੰਬਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ।

ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਹੈ।
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।
ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ।
ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।

 

Have something to say? Post your comment

ਪੰਜਾਬ

ਬੀਐਸਐਫ ਵੱਲੋਂ ਫਾਜਿ਼ਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

ਸੀਪੀਐਫ ਦਾ ਪੈਸਾ ਕਾਰਪੋਰੇਟਾ ਨੂੰ ਲੁਟਾਉਣਾ ਤੁਰੰਤ ਬੰਦ ਕਰੇ ਸਰਕਾਰ ਮੁਲਾਜ਼ਮ ਆਗੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਆਫਸੈਂਟ ਪ੍ਰਿੰਟਰਜ ਐਸੋਸੀਏਸ਼ਨ ਅੰਮ੍ਰਿਤਸਰ ਨੇ ਨਵੇ ਸਾਲ ਦਾ ਕੈਲੰਡਰ ਜਾਰੀ ਕੀਤਾ

ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘ

ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਨੂੰ ਲੈ ਕੇ ਮੈਨੇਜਮੈਂਟ ਫੈਡਰੇਸ਼ਨ ਨੇ ਮਾਨ ਸਰਕਾਰ ਨੂੰ ਘੇਰਿਆ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ