BREAKING NEWS
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਅਧਿਕਾਰੀ ਗ੍ਰਿਫਤਾਰ

ਕੌਮੀ ਮਾਰਗ ਬਿਊਰੋ | January 24, 2023 08:33 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ ਸਮੇਤ ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ (ਈ.ਓ), ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਪੰਜਾਬ

ਬੀਐਸਐਫ ਵੱਲੋਂ ਫਾਜਿ਼ਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

ਸੀਪੀਐਫ ਦਾ ਪੈਸਾ ਕਾਰਪੋਰੇਟਾ ਨੂੰ ਲੁਟਾਉਣਾ ਤੁਰੰਤ ਬੰਦ ਕਰੇ ਸਰਕਾਰ ਮੁਲਾਜ਼ਮ ਆਗੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਆਫਸੈਂਟ ਪ੍ਰਿੰਟਰਜ ਐਸੋਸੀਏਸ਼ਨ ਅੰਮ੍ਰਿਤਸਰ ਨੇ ਨਵੇ ਸਾਲ ਦਾ ਕੈਲੰਡਰ ਜਾਰੀ ਕੀਤਾ

ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘ

ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਨੂੰ ਲੈ ਕੇ ਮੈਨੇਜਮੈਂਟ ਫੈਡਰੇਸ਼ਨ ਨੇ ਮਾਨ ਸਰਕਾਰ ਨੂੰ ਘੇਰਿਆ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ