BREAKING NEWS
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਏਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ

ਪੰਜਾਬ

ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | January 24, 2023 10:08 PM


ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਮਾਨਸਾ- ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਦਾ ਕਰਨਗੇ।
ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮੂਹ ਸਿਵਲ, ਪੁਲਿਸ ਅਤੇ ਸਕੂਲਾਂ ਦੇ ਇੰਚਾਰਜ ਸਾਹਿਬਾਨਾਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਰੀਵਿਊ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਅਤੇ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

ਪੰਜਾਬ

ਬੀਐਸਐਫ ਵੱਲੋਂ ਫਾਜਿ਼ਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ  ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

ਸੀਪੀਐਫ ਦਾ ਪੈਸਾ ਕਾਰਪੋਰੇਟਾ ਨੂੰ ਲੁਟਾਉਣਾ ਤੁਰੰਤ ਬੰਦ ਕਰੇ ਸਰਕਾਰ ਮੁਲਾਜ਼ਮ ਆਗੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਆਫਸੈਂਟ ਪ੍ਰਿੰਟਰਜ ਐਸੋਸੀਏਸ਼ਨ ਅੰਮ੍ਰਿਤਸਰ ਨੇ ਨਵੇ ਸਾਲ ਦਾ ਕੈਲੰਡਰ ਜਾਰੀ ਕੀਤਾ

ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਲਈ ਜਿਥੇ ਸਰਕਾਰਾਂ ਜਿੰਮੇਵਾਰ ਹਨ ਉਥੇ ਸਿੱਖਾਂ ਦੇ ਆਗੂ ਹੋਣ ਦੇ ਦਾਅਵੇਦਾਰਾਂ ਦੇ ਰੋਲ ਨੂੰ ਘਟਾ ਕੇ ਨਹੀ ਦੇਖਿਆ ਜਾ ਸਕਦਾ- ਪ੍ਰੋਫੈਸਰ ਬਲਜਿੰਦਰ ਸਿੰਘ

ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਨੂੰ ਲੈ ਕੇ ਮੈਨੇਜਮੈਂਟ ਫੈਡਰੇਸ਼ਨ ਨੇ ਮਾਨ ਸਰਕਾਰ ਨੂੰ ਘੇਰਿਆ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ