ਨੈਸ਼ਨਲ

ਲੱਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 25, 2023 07:11 PM

ਨਵੀਂ ਦਿੱਲੀ -ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਫਿਲਹਾਲ ਆਸ਼ੀਸ਼ ਨੂੰ 8 ਹਫਤਿਆਂ ਲਈ ਰਿਹਾਅ ਕੀਤਾ ਜਾ ਰਿਹਾ ਹੈ ਪਰ ਸ਼ਰਤਾਂ ਦੀ ਉਲੰਘਣਾ ਕਰਨ 'ਤੇ ਜ਼ਮਾਨਤ ਰੱਦ ਹੋ ਸਕਦੀ ਹੈ। ਆਸ਼ੀਸ਼ ਆਪਣੀ ਰਿਹਾਈ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਨਹੀਂ ਰਹਿ ਸਕਦਾ ਹੈ ।
ਬੀਤੇ ਕਲ ਬਲਾਤਕਾਰ ਅਤੇ ਕਤਲ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਮੁੜ ਪੈਰੋਲ ਮਿਲੀ ਸੀ ਤੇ ਅਜ ਆਸ਼ਿਸ਼ ਨੂੰ । ਇਸ ਨਾਲ ਇਹ ਸਾਬਿਤ ਹੋ ਰਿਹਾ ਹੈ ਕਿ ਇਸ ਮੁੱਲਕ ਅੰਦਰ ਬਹੁ ਗਿਣਤੀ ਲਈ ਕਾਨੂੰਨ ਕੁਝ ਹੋਰ ਹਨ ਅਤੇ ਘੱਟ ਗਿਣਤੀ ਲਈ ਕੁਝ ਹੋਰ, ਕਿਉਂਕਿ ਸਿੱਖ ਬੰਦੀ ਸਿੰਘਾਂ ਨੂੰ ਬਣਦੀ ਸਜ਼ਾ ਤੋਂ ਵੀਂ ਵੱਧ ਜੇਲ੍ਹ ਕੱਟਣ ਤੇ ਬਾਵਜੂਦ ਜਮਾਨਤ ਤਾਂ ਦੂਰ ਪੈਰੋਲਾਂ ਵੀਂ ਨਹੀਂ ਦਿੱਤੀ ਜਾ ਰਹੀਆਂ ਹਨ ਤੇ ਦੂਜੇ ਪਾਸੇ ਸੰਗੀਨ ਜੁਰਮਾ ਦੇ ਦੋਸ਼ੀਆਂ ਦੀਆਂ ਪੈਰੋਲਾਂ, ਜਮਾਨਤਾਂ ਮਨਜ਼ੂਰ ਹੋ ਜਾਂਦੀ ਹੈ ।
ਜਿਕਰਯੋਗ ਹੈ ਕਿ ਆਸ਼ੀਸ਼ ਮਿਸ਼ਰਾ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਹ 1 ਸਾਲ ਤੋਂ ਵੱਧ ਸਮਾਂ ਜੇਲ 'ਚ ਬਿਤਾ ਚੁੱਕਾ ਹੈ, ਜਦਕਿ ਇਸ ਘਟਨਾ 'ਚ ਉਸ ਦੀ ਸ਼ਮੂਲੀਅਤ ਦਾ ਕੋਈ ਠੋਸ ਸਬੂਤ ਨਹੀਂ ਹੈ। ਸੁਪਰੀਮ ਕੋਰਟ ਨੂੰ ਭੇਜੀ ਰਿਪੋਰਟ ਵਿੱਚ ਲਖੀਮਪੁਰ ਖੇੜੀ ਦੀ ਹੇਠਲੀ ਅਦਾਲਤ ਦੇ ਜੱਜ ਨੇ ਦੱਸਿਆ ਸੀ ਕਿ ਇਸ ਕੇਸ ਦੇ ਨਿਪਟਾਰੇ ਵਿੱਚ 5 ਸਾਲ ਦਾ ਸਮਾਂ ਲੱਗ ਸਕਦਾ ਹੈ। ਇਸ 'ਤੇ ਅਦਾਲਤ ਨੇ ਆਸ਼ੀਸ਼ ਨੂੰ ਜ਼ਮਾਨਤ ਦੇਣ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਸੁਣਵਾਈ ਪੂਰੀ ਹੋਣ ਤੱਕ ਕਿਸੇ ਨੂੰ ਵੀ ਜੇਲ 'ਚ ਨਹੀਂ ਰੱਖਿਆ ਜਾ ਸਕਦਾ।
ਅਦਾਲਤ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮਾਮਲੇ 'ਤੇ 14 ਮਾਰਚ ਨੂੰ ਦੁਬਾਰਾ ਸੁਣਵਾਈ ਕਰੇਗੀ। ਉਸ ਦਿਨ ਅੱਜ ਦਿੱਤੇ ਹੁਕਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ੀ 4 ਕਿਸਾਨਾਂ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਵੀ ਦਿੱਤਾ ਹੈ।
ਇਲਾਹਾਬਾਦ ਹਾਈ ਕੋਰਟ ਦੀ ਧਿਆਨਦੇਣ ਯੋਗ ਹੈ ਕਿ ਲਖਨਊ ਬੈਂਚ ਨੇ ਪਿਛਲੇ ਸਾਲ 26 ਜੁਲਾਈ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਉਸ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਮਾਮਲੇ ਵਿੱਚ ਸ਼ਿਕਾਇਤਕਰਤਾ ਕਿਸਾਨਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਆਸ਼ੀਸ਼ ਨੂੰ ਜ਼ਮਾਨਤ ਦੇਣ ਦਾ ਸਖ਼ਤ ਵਿਰੋਧ ਕੀਤਾ ਸੀ । ਅਦਾਲਤ ਅੰਦਰ ਮਾਮਲੇ ਵਿਚ ਬਹਿਸ ਕਰਦਿਆਂ ਉਸ ਨੇ ਕਿਹਾ ਕਿ ਆਸ਼ੀਸ਼ ਦਾ ਪਰਿਵਾਰ ਬਹੁਤ ਪ੍ਰਭਾਵਸ਼ਾਲੀ ਹੈ, ਉਹ ਮੁਕੱਦਮੇ ਨੂੰ ਪ੍ਰਭਾਵਿਤ ਕਰ ਸਕਦਾ ਹੈ ਇਸ ਕਰਕੇ ਓਸ ਨੂੰ ਜਮਾਨਤ ਨਾ ਦਿੱਤੀ ਜਾਏ ।
3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਅੰਦੋਲਨਕਾਰੀ ਕਿਸਾਨਾਂ ਉੱਤੇ ਵਾਹਨ ਚੜ੍ਹਾਉਣ ਦੀ ਘਟਨਾ ਵਾਪਰੀ ਸੀ ਜਿਸ ਵਿਚ ਆਸ਼ਿਸ਼ ਮਿਸ਼ਰਾ ਵੀਂ ਬੈਠਾ ਹੋਇਆ ਦਸਿਆ ਗਿਆ ਸੀ । ਇਸ ਘਟਨਾ ਵਿੱਚ ਚਾਰ ਕਿਸਾਨ ਅਤੇ ਉਸ ਤੋਂ ਬਾਅਦ ਭੜਕੇ ਕਿਸਾਨਾਂ ਵੱਲੋਂ ਦੋਸ਼ੀਆਂ ਦੀ ਕੀਤੀ ਕੁੱਟਮਾਰ ਵਿੱਚ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ । ਮਾਮਲੇ ਦਾ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਹੈ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ