ਹਰਿਆਣਾ

ਜ਼ਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ

ਕੌਮੀ ਮਾਰਗ ਬਿਊਰੋ | January 25, 2023 07:27 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਹਨਾਂ ਨੂੰ ਹੀ ਬਣਦੇ ’ਹੱਕ’ ਲੈਣ ਦਾ ਮਾਣ ਹਾਸਲ ਹੈ ਜਾਂ ਫਿਰ ਇਹ ਹੱਕ ਸਭ ਨੂੰ ਮਿਲ ਸਕਦੇ ਹਨ ਤੇ ਖਾਸ ਤੌਰ ’ਤੇ ਬੰਦੀ ਸਿੰਘਾਂ ਨੂੰ ਵੀ ਇਹ ਹੱਕ ਲੈਣ ਦਾ ਅਧਿਕਾਰ ਹਾਸਲ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾਕਿ ਸ੍ਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਲੈਣ ਦਾ ਹੱਕ ਹਾਸਲ ਹੈ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾਹਾਂ ਕਿ ਕੀ ਇਹ ਹੱਕ ਉਹਨਾਂ ਬੰਦੀ ਸਿੰਘਾਂ ਨੂੰ ਵੀ ਹਾਸਲ ਹੈ ਜੋ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਹਨਾਂ ਨੂੰ 28 ਸਾਲਾਂ ਵਿਚ ਉਹਨਾਂ ਦੇ ਪਿਤਾ ਦੀਆਂ ਆਖਰੀ ਰਸਮਾਂ ਵਿਚ ਸ਼ਾਮਲ ਹੋਣ ਵਾਸਤੇ ਸਿਰਫ ਚੰਦ ਕੁ ਘੰਟੇ ਦੀ ਪੈਰੋਲ ਦਿੱਤੀ ਗਈ।
ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਸ਼ੇਸ਼ ਸਹੂਲਤਾਂ ਸਿਰਫ ਰਾਮ ਰਹੀਮ ਵਾਸਤੇ ਹੀ ਰਾਖਵੀਂਆਂ ਹਨ। ਉਹਨਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਨੂੰ ਪੈਰੋਲ ਦੇਣ ਦੀ ਸਿਆਸੀ ਲੋੜ ਨੂੰ ਬੇਨਕਾਬ ਕਰਦਿਆਂ ਦੱਸਿਆ ਕਿ ਕਿਵੇਂ 2019 ਵਿਚ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਤੇ 2020 ਅਤੇ 2021 ਵਿਚ ਉਸਨੂੰ ਸਿਰਫ ਇਕ ਇਕ ਦਿਨ ਦੀ ਪੈਰੋਲ ਦਿੱਤੀ ਗਈ।
ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਕੁਝ 2022 ਵਿਚ ਪੰਜਾਬ ਚੋਣਾਂ ਦੇ ਨੇੜੇ ਉਦੋਂ ਬਦਲ ਗਿਆ ਜਦੋਂ ਰਾਮ ਰਹੀਮ ਜੇਲ੍ਹ ਨਾਲੋਂ ਬਾਹਰ ਪੈਰੋਲ ’ਤੇ ਜ਼ਿਆਦਾਸਮਾਂ ਬਿਤਾਉਣ ਲੱਗ ਪਿਆ। ਸਰਦਾਰ ਰੋਮਾਣਾ ਨੇ ਦੱਸਿਆ ਕਿ ਫਰਵਰੀ 2022 ਵਿਚ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾਚੋਣਾਂ ਤੋਂ ਪਹਿਲਾਂ 21 ਦਿਨ ਦੀ ਪੈਰੋਲ ਮਿਲੀ।
ਉਹਨਾਂ ਕਿਹਾ ਕਿ ਜਦੋਂ ਜੂਨ 2022 ਵਿਚ ਸੰਗਰੂਰ ਜ਼ਿਮਨੀ ਚੋਣ ਹੋਣੀ ਸੀਤਾਂ ਉਦੋਂ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਦਮਪੁਰ ਜ਼ਿਮਨੀ ਚੋਣਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਬਰ ਜਨਾਹ ਦੇ ਦੋਸ਼ੀ ਨੁੰ 40 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਜਦੋਂ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤਾਂ ਫਿਰ ਰਾਮ ਰਹੀਮ ਨੁੰ 40 ਦਿਨ ਦੀਪੈਰੋਲ ਦੇ ਦਿੱਤੀ ਗਈ।
ਸਰਦਾਰ ਰੋਮਾਣਾ ਨੇ ਦੱਸਿਆ ਕਿ ਇਹ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਅੰਨੇ ਨੂੰ ਵੀ ਦਿੱਸਦਾ ਹੈ। ਉਹਨਾਂ ਭਾਜਪਾ ਨੂੰ ਸਵਾਲਕੀਤਾ ਕੀਤਾ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹੈ ? ਉਹਨਾਂ ਕਿਹਾਕਿ ਭਾਜਪਾ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਕਹਿੰਦੀ ਹੈ ਪਰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜਾਂ ਇਕਬਾਲ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਸਿਰਸਾ ਜਾਂ ਹਰਮੀਤ ਸਿੰਘ ਕਾਲਕਾ ਸਮੇਤ ਕਿਸੇ ਵੀ ਭਾਜਪਾ ਨੇਤਾ ਨੇ ਇਸ ’ਤੇ ਪ੍ਰਤੀਕਰਮ ਨਹੀਂ ਦਿੱਤਾ ਹੈ। ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਭਾਜਪਾ ਦੇ ਹਮਦਰਦ ਵੀ ਇਸ ਮਾਮਲੇ ’ਤੇ ਚੁੱਪ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ’ਤੇ ਚੁੱਪੀ ਦਰਸਾਉਂਦੀ ਹੈ ਕਿ ਇਹ ਸਾਰੇ ਆਗੂ ਜਾਂ ਤਾਂ ਡਰੇ ਹੋਏ ਹਨ ਜਾਂ ਫਿਰ ਖਰੀਦੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦਾਸਿੱਖ ਕੌਮ ਸਾਹਮਣੇ ਬੇਨਕਾਬ ਹੋਣਾ ਜ਼ਰੂਰੀਹੈ।
ਸਰਦਾਰ ਰੋਮਾਣਾ ਨੇ ਕਾਂਗਰਸ ਤੋਂ ਭਾਜਪਾ ਆਗੂ ਬਣੇ ਸ੍ਰੀ ਸੁਨੀਲ ਜਾਖੜ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਮਗਰਮੱਛ ਦੇਹੰਝੂ ਨਾ ਵਹਾਉਣ। ਉਹਨਾਂ ਕਿਹਾ ਕਿਸ੍ਰੀ ਜਾਖੜ ਦੱਸਣ ਕਿ ਕੀ ਉਹਨਾਂ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਹਰਿਆਣਾ ਦੇ ਮੁੱਖ ਮੰਤਰੀਕੋਲ ਆਪਣਾ ਰੋਸ ਦਰਜ ਕਰਵਾਇਆ ਹੈ ਜਾਂ ਫਿਰ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਹੈ?

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ