ਨੈਸ਼ਨਲ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ

ਕੌਮੀ ਮਾਰਗ ਬਿਊਰੋ | January 25, 2023 08:48 PM

ਚੰਡੀਗੜ੍ਹ- ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ