ਪੰਜਾਬ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੀਤੀ ਐਟ ਹੋਮ ਸਮਾਗਮ ਦੀ ਮੇਜ਼ਬਾਨੀ

ਕੌਮੀ ਮਾਰਗ ਬਿਊਰੋ | January 26, 2023 07:41 PM

ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਵੱਲੋਂ ਅੱਜ ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ ਦੇ ਲਾਅਨ ਵਿੱਚ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਨਾਲ ਹੋਈ ਜਿਸ ਦੌਰਾਨ ਆਲ ਗਰਲਜ਼ ਸਕੂਲ ਬੈਂਡ ਦੁਆਰਾ ਰਾਜਪਾਲ ਦਾ ਰਸਮੀ ਸਵਾਗਤ ਕੀਤਾ ਗਿਆ।

ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਸ਼ਖਸੀਖਤਾਂ ਪਹੁੰਚੀਆਂ । ਰਾਜਪਾਲ ਨੇ ਹਾਜ਼ਰੀਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।

ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈੱਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਪਹਿਲੀ ਵਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਐਟ ਹੋਮ ਸਮਾਗਮ ਦੌਰਾਨ ਇੱਕ ਖੂਬਸਰਤ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੀ ਇਸ ਪਹਿਲਕਦਮੀ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ। ਪਹਿਲੀ ਵਾਰ ਨੈਸ਼ਨਲ ਐਵਾਰਡੀਆਂ, ਨਾਮਵਰ ਖਿਡਾਰੀਆਂ ਅਤੇ ਦਿਵਿਆਂਗਜਨਾਂ ਦੀ ਮੌਜੂਦਗੀ ਇਸ ਸਮਾਗਮ ਦੀ ਇਕ ਹੋਰ ਵਿਸ਼ੇਸ਼ਤਾ ਸੀ।

ਇਸ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰ, ਸੰਸਦ ਮੈਂਬਰ ਕਿਰਨ ਖੇਰ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਹਰਿਆਣਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਸ੍ਰੀ ਅਨੂਪ ਗੁਪਤਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ ਸ੍ਰੀ ਧਰਮਪਾਲ, ਵਧੀਕ ਸਾਲਿਸਟਰ ਜਨਰਲ, ਭਾਰਤ ਸਰਕਾਰ ਸ੍ਰੀ ਸਤਿਆ ਪਾਲ ਜੈਨ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਡੀ.ਜੀ.ਪੀ. ਚੰਡੀਗੜ੍ਹ ਸ੍ਰੀ ਪ੍ਰਵੀਰ ਰੰਜਨ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਉਪ ਕੁਲਪਤੀ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਸ਼ਾਮਲ ਹੋਣ ਲਈ ਪਹੁੰਚੀਆਂ।

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ