ਨੈਸ਼ਨਲ

ਸਦਰ ਬਾਜ਼ਾਰ ਦੇ ਵਪਾਰੀਆਂ ਵਲੋਂ ਪਿਛਲੇ 14 ਦਿਨਾਂ ਤੋਂ ਸੀਲਿੰਗ ਖਿਲਾਫ ਜਾਰੀ ਹੈ ਸੰਘਰਸ਼

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 26, 2023 07:45 PM

ਨਵੀਂ ਦਿੱਲੀ-ਸਦਰ ਬਾਜ਼ਾਰ ਦੀਆਂ ਕੁਝ ਦੁਕਾਨਾਂ ਨੂੰ ਸੀਲ ਕਰਨ ਦੇ ਵਿਰੋਧ ਵਿੱਚ ਵਪਾਰੀਆਂ ਦਾ ਧਰਨਾ 14ਵੇਂ ਦਿਨ ਵੀ ਜਾਰੀ ਹੈ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ ਯਾਦਵ ਦੀ ਅਗਵਾਈ ਵਿੱਚ ਚੌਧਰੀ ਯੋਗਿੰਦਰ ਸਿੰਘ, ਬੀ.ਐਲ ਅਗਰਵਾਲ, ਮਾਣਕ ਸ਼ਰਮਾ ਨੇ ਦੁਖੀ ਵਪਾਰੀਆਂ ਨਾਲ ਐਮਸੀਡੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਦਿੱਲੀ ਨਗਰ ਨਿਗਮ 'ਚ ਚੱਲ ਰਹੀ ਮਨਮਾਨੀ ਨੂੰ ਲੈ ਕੇ ਦਿੱਲੀ ਦੇ ਵਪਾਰੀਆਂ 'ਚ ਭਾਰੀ ਰੋਸ ਹੈ ਅਤੇ ਪਤਾ ਲੱਗਾ ਹੈ ਕਿ ਇਨ੍ਹਾਂ ਲੋਕਾਂ ਨੇ ਵੱਖ-ਵੱਖ ਬਾਜ਼ਾਰਾਂ 'ਚ ਨੋਟਿਸ ਦੇਣੇ ਸ਼ੁਰੂ ਕਰ ਦਿੱਤੇ ਹਨ । ਉਨ੍ਹਾਂ ਕਿਹਾ ਕਿ ਸਾਨੂੰ ਆਸ ਸੀ ਕਿ ਦਿੱਲੀ ਦੇ ਮੇਅਰ ਦੀ ਚੋਣ ਜ਼ਰੂਰ ਹੋਵੇਗੀ ਅਤੇ ਆਉਣ ਵਾਲਾ ਨਵਾਂ ਮੇਅਰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝੇਗਾ ਅਤੇ ਵਪਾਰੀ ਉਨ੍ਹਾਂ ਅੱਗੇ ਆਪਣਾ ਪੱਖ ਰੱਖਣਗੇ। ਕਿਉਂਕਿ ਐਮਸੀਡੀ ਦੇ ਅਧਿਕਾਰੀ ਇਸ ਨੂੰ ਟਾਲਣ ਵਿੱਚ ਲੱਗੇ ਹੋਏ ਹਨ।
ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਦੱਸਿਆ ਕਿ 27 ਜਨਵਰੀ ਨੂੰ ਸਵੇਰੇ 12:00 ਵਜੇ ਵਪਾਰੀ ਮਿਠਾਈ ਪੁਲ 'ਤੇ ਸਬਜ਼ੀਆਂ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ, ਕਿਉਂਕਿ ਜਿਨ੍ਹਾਂ ਵਪਾਰੀਆਂ ਕੋਲ ਟਰੇਡ ਲਾਇਸੰਸ ਹਨ, ਉਹ ਜੀ.ਐੱਸ.ਟੀ., ਕਮਰਸ਼ੀਅਲ ਟੈਕਸ ਅਦਾ ਕਰਦੇ ਹਨ, ਜਿਸ ਦਾ ਭੁਗਤਾਨ ਦਿੱਲੀ ਨਗਰ ਨਿਗਮ ਕਰਦੀ ਹੈ ।

 

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ