ਪੰਜਾਬ

ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਕੌਮੀ ਮਾਰਗ ਬਿਊਰੋ | January 26, 2023 07:48 PM

ਫਾਜ਼ਿਲਕਾ- ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ।

ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਪਤੰਗ ਉਡਾਇਆ
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

 

Have something to say? Post your comment

 

ਪੰਜਾਬ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ