ਸੰਸਾਰ

ਐਬਸਫੋਰਡ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 27, 2023 12:44 PM

 

ਸਰੀ-ਬੀਤੇ ਦਿਨ ਐਬਸਫੋਰਡ ਦੇ ਲਾਈਫ ਟਾਈਮਜ਼ ਸਕੂਲ ਆਫ ਯੂਥ ਆਊਟਰੀਚ ਦੇ ਵਿਦਿਆਰਥੀ ਅਤੇ ਉਹਨਾਂ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਤੇ ਸੱਭਿਆਚਾਰ ਬਾਰੇ ਜਾਣਕਾਰੀ ਹਾਸਲ ਕਰਨ ਲਈ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ ਧਰਮ ਅਤੇ ਕਮਿਊਨਿਟੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੁਝ ਯਾਦਗਾਰੀ ਤਸਵੀਰਾਂ ਵੀ ਖਿੱਚੀਆਂ।

ਸ. ਸੰਘੇੜਾ ਨੇ ਦੱਸਿਆ ਕਿ ਰਿਚਮੰਡ ਵਿਖੇ ਸਵਰਗ ਦੇ ਮਾਰਗ ਤੇ ਸਥਿਤ ਇਹ ਧਾਰਮਕ ਅਸਥਾਨ ਰਿਚਮੰਡ ਸ਼ਹਿਰ ਦਾ ਮਾਣ ਵਧਾ ਰਿਹਾ ਹੈ। ਵੱਖ ਵੱਖ ਧਰਮਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ। ਸਕੂਲੀ ਵਿਦਿਆਰਥੀ ਅਤੇ ਹੋਰ ਲੋਕ ਇੱਥੇ ਵੱਡੀ ਗਿਣਤੀ ਵਿਚ ਆਉਂਦੇ ਹਨ। ਇਸ ਸਿਲਸਿਲੇ ਵਿਚ ਗੁਰਦੁਆਰਾ ਨਾਨਕ ਨਿਵਾਸ ਬਹੁਤ ਚੰਗੀ ਭੂਮਿਕਾ ਨਿਭਾ ਰਿਹਾ ਹੈ। ਖਾਸ ਕਰਕੇ ਸਕੂਲੀ ਬੱਚਿਆਂ ਲਈ ਤਾਂ ਇਹ ਰਾਹ ਸਿੱਖਿਆ ਦਾ ਇਕ ਬਹੁਤ ਹੀ ਲਾਭਦਾਇਕ ਵਸੀਲਾ ਹੈ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ