ਪੰਜਾਬ

ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਕੌਮੀ ਮਾਰਗ ਬਿਊਰੋ | January 27, 2023 07:10 PM

ਚੰਡੀਗੜ੍ਹ-ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ-ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ 'ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ। ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

Have something to say? Post your comment

 

ਪੰਜਾਬ

ਕਾਂਗਰਸ ਉਮੀਦਵਾਰ ਖਹਿਰਾ ਅਤੇ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਐਸਜੀਪੀਸੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ 'ਆਪ' 'ਚ ਸ਼ਾਮਲ,

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ 13-0 ਨਾਲ ‘ਆਪ’ ਨੂੰ ਜਿਤਾਉਣ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਬੁੱਢਾ ਦਲ ਦੇ ਮੁਖੀ ਬਾਬਾ ਚੇਤ ਸਿੰਘ ਦੀ ਬਰਸੀ ਸਬੰਧੀ ਮੁਖ ਸਮਾਗਮ

ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁ: ਮੱਲ ਅਖਾੜਾ ਸਾਹਿਬ ਵਿਖੇ ਵਿਸਮਾਦੀ ਮਾਹੌਲ ਸਿਰਜਿਆ

ਕੋਵਿਡ ਦੇ ਬਾਅਦ ਨਰਸਿੰਗ ਪੇਸ਼ੇ ਲਈ ਨਵੀਆਂ ਚੁਣੌਤੀਆਂ ਉਭਰੀਆਂ : ਉਪ ਕੁਲਪਤੀ ਡਾ. ਸੂਦ

ਮਹਾਰਾਸ਼ਟਰ ਦੀ ਸਿੰਦੇ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧ ਆਪਣੇ ਹੱਥ ਵਿਚ ਲੈਣ ਲਈ ਫਿਰ ਕੱਸ ਲਈ ਹੈ ਤਿਆਰੀ 

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ