ਪੰਜਾਬ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਕੌਮੀ ਮਾਰਗ ਬਿਊਰੋ | January 27, 2023 07:18 PM

ਚੰਡੀਗੜ-ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ।

ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।

ਗੌਰਤਲਬ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ  ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਸ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ