ਪੰਜਾਬ

ਢਾਹਾਂ ਕਲੇਰਾਂ ਸਕੂਲ ਦੀ ਵੇਟ ਲਿਫਟਰ ਗੋਲਡ ਮੈਡਲ ਜੇਤੂ ਹਰਜੋਤ ਕੌਰ ਦਾ ਗਣਤੰਤਰ ਦਿਵਸ ਮੌਕੇ ਟਰਾਂਸਪੋਰਟ ਮੰਤਰੀ ਭੁੱਲਰ ਨੇ ਕੀਤਾ ਸਨਮਾਨ

ਕੌਮੀ ਮਾਰਗ ਬਿਊਰੋ | January 27, 2023 08:00 PM


ਬੰਗਾ - ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10+1 ਕਲਾਸ ਦੀ ਵਿਦਿਆਰਥਣ ਵੇਟ ਲਿਫਟਰ ਗੋਲਡ ਮੈਡਲ ਜੇਤੂ ਹਰਜੋਤ ਕੌਰ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਨਵਾਂਸ਼ਹਿਰ ਵਿਖੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਹੈ। ਇਹ ਖੁਸ਼ੀ ਭਰੀ ਜਾਣਕਾਰੀ ਦਿੰਦੇ ਸਕੂਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਜੋ ਨਰੇਸ਼ ਚੰਦ ਖੇਡ ਸਟੇਡੀਅਮ ਖੰਨਾ ਵਿਖੇ ਹੋਈਆਂ ਸਨ। ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਕੂਲ ਦੀ 10+1 ਕਾਮਰਸ ਦੀ ਵਿਦਿਆਰਥਣ ਹਰਜੋਤ ਕੌਰ ਪੁੱਤਰੀ ਉਂਕਾਰ ਸਿੰਘ ਵਾਸੀ ਮਜਾਰਾ ਨੌ ਅਬਾਦ ਨੇ 81+ ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਸਕੂਲ ਦਾ ਅਤੇ ਆਪਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਸੀ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਗੋਲਡ ਮੈਡਲ ਜੇਤੂ
ਵੇਟ ਲਿਫਟਰ ਹਰਜੋਤ ਕੌਰ ਅਤੇ ੳਸਦੇ ਅਧਿਆਪਕਾਂ, ਪਿ੍ੰਸੀਕਲ ਵਨੀਤਾ ਚੋਟ ਨੂੰ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਦੱਸਿਆ ਕਿ ਵੇਟ ਲਿਫਟਰ ਹਰਜੋਤ ਕੌਰ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਕੇ ੳਉਸਦੀ ਸਕੂਲ ਫੀਸ ਮਾਫ ਵੀ ਕੀਤੀ ਹੋਈ ਹੈ। ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ ਵੱਖ ਖੇਡਾਂ ਦੀ ਵੀ ਵਧੀਆ ਸਿਖਲਾਈ ਦੇਣ ਲਈ ਵਿਸ਼ੇਸ਼ ਖੇਡ ਵਿੰਗ ਸਥਾਪਿਤ ਹੈ ਅਤੇ ਸਕੂਲ ਦੇ ਅਨੇਕਾਂ ਖਿਡਾਰੀ ਕੌਮੀ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚੋਂ ਵੱਡੇ ਇਨਾਮ ਜਿੱਤ ਚੁੱਕੇ ਹਨ। ਵੇਟ ਲਿਫਟਰ ਹਰਜੋਤ ਕੌਰ ਨੂੰ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਮਿਲਣ 'ਤੇ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਮੈਡਮ ਜਸਵੀਰ ਕੌਰ ਡੀ ਪੀ ਈ ਮੁਖੀ ਖੇਡ ਵਿਭਾਗ ਅਤੇ ਸਮੂਹ ਸਕੂਲ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਵਧਾਈਆਂ ਦਿੱਤੀਆਂ ।
ਫੋਟੋ : ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਢਾਹਾਂ ਕਲੇਰਾਂ ਸਕੂਲ ਦੀ ਗੋਲਡ ਮੈਡਲ ਜੇਤੂ ਵੇਟ ਲਿਫਟਰ ਹਰਜੋਤ ਕੌਰ ਦਾ ਸਨਮਾਨ ਕਰਦੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨਾਲ ਹਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਗੀਰਥ ਸਿੰਘ ਮੀਨਾ ਅਤੇ ਹੋਰ ਪਤਵੰਤੇ

 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ