ਪੰਜਾਬ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਹੋਇਆ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | January 27, 2023 08:08 PM


ਪਟਿਆਲਾ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਪੁਰਾਤਨ ਸਮੇਂ ਤੋਂ ਚਲੀ ਆਉਂਦੀ ਪਰੰਪਰਾ ਅਨੁਸਾਰ ਬਗੀਚੀ ਬਾਬਾ ਬੰਬਾ ਸਿੰਘ ਜੀ ਸ਼ਹੀਦ ਛਾਉਂਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਬਸੰਤ ਰੁੱਤ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਮਨਾਈ ਗਈ।
ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਨਿਹੰਗ ਸਿੰਘਾਂ ਦੀ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ।ਉਪਰੰਤ ਬਸੰਤ ਰਾਗ ਵਿੱਚ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਹੋਇਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੁੱਚੀ ਸੰਗਤ, ਨਿਹੰਗ ਸਿੰਘ ਛਾਉਂਣੀਆਂ ਦੇ ਮੁਖ ਸੇਵਾਦਾਰਾਂ ਅਤੇ ਵੱਖ-ਵੱਖ ਦਲਾਂ ਦੇ ਮੁਖੀਆਂ ਨੂੰ ਜੀ ਆਇਆ ਕਿਹਾ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕੁਦਰਤੀ ਨਿਯਮਾਂ ਅਨੁਸਾਰ ਪੰਜਾਬ ਦੀ ਧਰਤ ਤੇ ਛੇ ਰੁੱਤਾਂ ਆਉਦੀਆਂ ਹਨ ਪਰ ਆਮ ਲੋਕਾਂ ਨੂੰ ਗਰਮੀ ਸਰਦੀ ਦੋ ਰੁੱਤਾਂ ਹੀ ਲਗਦੀਆਂ ਹਨ।
ਉਨ੍ਹਾਂ ਹੋਰ ਕਿਹਾ ਕਿ ਇਨਾਂ ਰੁੱਤਾਂ ‘ਚ ਬਸੰਤ ਰੁੱਤ ਸਰਬੋਤਮ ਹੈ।ਬੁੱਢਾ ਦਲ ਇਸ ਰੁੱਤ ਨੂੰ ਪੁਰਾਤਨ ਸਮੇਂ ਤੋਂ ਪੂਰਨ ਗੁਰਮਤਿ ਦੀ ਰੌਸ਼ਨੀ ਵਿੱਚ ਮਨਾਉਂਦਾ ਆ ਰਿਹਾ ਹੈ।ਇਤਿਹਾਸਕ ਹਵਾਲਿਆ ਅਨੁਸਾਰ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਬਸੰਤ ਰੁੱਤ ਨੂੰ ਹਰ ਗੁਰੂ ਘਰ ਵਿਚ ਗੁਰਮਤਿ ਪਰੰਪਰਾ ਅਨੁਸਾਰ ਮਨਾਉਣ ਦਾ ਆਦੇਸ਼ ਦਿਤਾ ਸੀ।ਬਸੰਤ ਰੁੱਤ ਕੁਦਰਤ ਦੇ ਮੇਲਣ ਦਾ ਸਮਾਂ ਹੈ। ਸਾਰੀ ਬਨਸਪਤੀ ਨਵੇਂ ਪੱਤਿਆਂ ਫੁਲਾਂ ਤੇ ਕਰੂੰਬਲਾਂ ਨਾਲ ਸ਼ਿੰਗਾਰੀ ਜਾਂਦੀ ਹੈ।ਏਵੇ ਹੀ ਹਰ ਜੀਵ ਆਤਮਾ ਅਤੇ ਪਰਮਾਤਮਾ ਦੇ ਅਧਿਆਤਮਕ ਮਿਲਾਪ ਨੂੰ ਗੁਰੂ ਸਾਹਿਬ “ਚੇਤੁ ਬਸੰਤੁ ਭਲਾ ਭਵਰ ਸੁਹਾਵੜੇ” ਵਿਚ ਅੰਕਿਤ ਕੀਤਾ ਹੈ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਗੁਰੂ ਨਾਨਕ ਸਾਹਿਬ ਵਲੋਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸਿਧਾਂਤ ਦਿਤਾ।ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ ਨਿਮਰਤਾ ਦਾ ਸਬਕ ਦਿਤਾ, ਤੀਜੇ ਗੁਰੂ ਜੀ ਨੇ ਲੰਗਰ ਪ੍ਰਥਾ ਚਲਾ ਗੁਰੂ ਰਾਮਦਾਸ ਜੀ ਨੇ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਰੱਖ ਕੇ ਬਰਾਬਰਤਾ ਦੀ ਰੂਹ ਫੂਕੀ।ਗੁਰੂ ਅਰਜਨ ਸਾਹਿਬ ਦੀ ਸ਼ਹਾਦਤ ਤੇ ਫਿਰ ਹਰਗੋਬਿੰਦ ਸਾਹਿਬ ਵਲੋਂ ਅਕਾਲ ਤਖ਼ਤ ਦੀ ਸਿਰਜਨਾ ਜ਼ੁਲਮ ਵਿਰੁੱਧ ਲੜਨ ਦਾ ਮਾਰਗ ਦਿਤਾ ਸਤਵੇਂ ਪਾਤਸ਼ਾਹ ਨੇ ਕੁਦਰਤ ਦੇ ਸਮਤੋਲ ਬਨਾਈ ਰੱਖਣ ਲਈ 52 ਬਾਗ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿਤਾ, ਅੱਠਵੇਂ ਪਾਤਸ਼ਾਹ ਨੇ ਔਰੰਗਜ਼ੇਬ ਨੂੰ ਛੋਟੀ ਉਮਰੇ ਗਿਆਨ ਦਾ ਮਾਰਗ ਦਿੱਤਾ, ਨੌਵੇ ਪਾਤਸ਼ਾਹ ਨੇ ਧਰਮ ਲਈ ਕੁਰਬਾਨੀ ਦੇ ਕੇ ਮਨੁੱਖਤਾ ਨੂੰ ਬਚਾਉਣ ਅਤੇ ਦਸਵੇਂ ਪਾਤਸ਼ਾਹ ਨੇ ਖਾਲਸਾ ਸਾਜ ਕੇ ਗੁਰੂ ਨਾਨਕ ਤੋਂ ਲੈ ਕੇ ਨੌਵੇਂ ਪਾਤਸ਼ਾਹ ਦੇ ਸਿਧਾਂਤਕ ਫਲਸਫੇ ਨੂੰ ਅਮਲੀ ਜਾਮਾ ਪਹਿਨਾਇਆ।
ਇਸ ਸਮੇਂ ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਕਰਮ ਸਿੰਘ, ਬਾਬਾ ਰੇਸ਼ਮ ਸਿੰਘ ਗ੍ਰੰਥੀ, ਬਾਬਾ ਖੜਕ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਬਲਵਿੰਦਰ ਸਿੰਘ ਬਿੱਟੂ, ਨਿਹੰਗ ਜਸਬੀਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਸੁਖਦੇਵ ਸਿੰਘ ਸੱਖਾ, ਸੰਤ ਬਾਬਾ ਅਰਜਨ ਸਿੰਘ ਆਲਮਪੁਰਕੌਲੀ ਪਟਿਆਲਾ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸੁਖਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਟੀਆਂ, ਭਾਈ ਮਨਜਿੰਦਰ ਸਿੰਘ ਤੇ ਭਾਈ ਕਸ਼ਮੀਰ ਸਿੰਘ ਛਿੰਦਾ ਹਨੂੰਮਾਨਗੜ੍ਹ ਰਾਜਿਸਥਾਨ, ਭਾਈ ਲਛਮਣ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਹਰਪ੍ਰੀਤ ਸਿੰਘ ਸੇਵਾਦਾਰ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ