ਪੰਜਾਬ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 27, 2023 09:44 PM
 
ਸੰਗਰੂਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸ਼ੁਰੂ ਕੀਤੇ ਗਏ 500 ਆਮ ਆਦਮੀ ਕਲੀਨਿਕਾਂ ‘ਚੋਂ ਇੱਕ ਕਲੀਨਿਕ ਕੈਬਨਿਟ ਮੰਤਰੀ ਹਰਪਾਲ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ ਵਿਖੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ 'ਚ 500 'ਆਮ ਆਦਮੀ ਕਲੀਨਿਕਾਂ' ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਵੀ ਆਨਲਾਈਨ ਦੇਖਿਆ ਗਿਆ।
 
ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ 15 ਅਗਸਤ 2022 ਨੂੰ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ ਜਿਨ੍ਹਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਅਧੀਨ 2 ਆਮ ਆਦਮੀ ਕਲੀਨਿਕ ਅੱਜ ਸ਼ੁਰੂ ਹੋ ਰਹੇ ਹਨ ਜਿਨ੍ਹਾਂ ਵਿੱਚ ਮਹਿਲਾਂ ਤੋਂ ਇਲਾਵਾ ਦੂਸਰਾ ਪਿੰਡ ਛਾਜਲੀ ਵਿਖੇ ਤਿਆਰ ਕੀਤਾ ਗਿਆ ਹੈ।
 
ਵਿੱਤ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਦੇ ਖੇਤਰ ‘ਚ ਕ੍ਰਾਂਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਵੀ ਤਰਜੀਹੀ ਤੌਰ ‘ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਿਹਤਰੀਨ ਮੁੱਢਲੀਆਂ ਸਿਹਤ ਸੇਵਾਵਾਂ ਇੱਕ ਥਾਂ ‘ਤੇ ਆਪਣੇ ਘਰਾਂ ਦੇ ਨੇੜੇ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 91 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾਣਗੇ।
 
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ।
 
ਇਸ ਮੌਕੇ ਐਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਕਾਰਜਕਾਰੀ ਐੱਸ.ਐਮ.ਓ. ਡਾ. ਮਲਕੀਤ ਸਿੰਘ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
 
 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ